03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ੍ਰੀ ਗੁਰੂ ਅਰਜਨ ਦੇਵ ਅਕੈਡਮੀ ਰਾਏਚੱਕ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 18-05-2026
ਕੋਟਲੀ ਸੂਰਤ ਮੱਲ੍ਹੀ, 17 ਮਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਸ੍ਰੀ ਗੁਰੂ ਅਰਜਨ ਦੇਵ ਅਕੈਡਮੀ ਸੀਨੀਅਰ ਸੈਕੰਡਰੀ ਰਾਏਚੱਕ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਸੋਮ ਲਾਲ ਨੇ ਦੱਸਿਆ ਕਿ ਜਿੱਥੇ ਉਨ੍ਹਾਂ ਦੇ ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੇ ਚੰਗੇ ਨੰਬਰ ਪ੍ਰਾਪਤ ਕਰ ਕੇ ਪਾਸ ਹੋਏ ਹਨ, ਉਥੇ ਸਕੂਲ ਦੀ ਵਿਦਿਆਰਥਣ ਹਰਸਿਮਰਨ ਕੌਰ ਨੇ 95.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ 'ਚੋ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਭਵਨੀਤ ਕੌਰ ਨੇ 95.4 ਫ਼ੀਸਦੀ ਅੰਕਾਂ ਨਾਲ ਦੂਸਰਾ, ਸਹਿਜਪਾਲ ਸਿੰਘ ਘੁੰਮਣ ਤੇ ਮਲੀਸੀਕਾ ਕੌਰ ਨੇ 94.8 ਫ਼ੀਸਦੀ ਅੰਕਾਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਸਿਮਰਨਜੀਤ ਕੌਰ ਨੇ 94.2 ਫ਼ੀਸਦੀ ਅੰਕ, ਸੁਭਕਰਮਨ ਸਿੰਘ ਨੇ 94 ਫ਼ੀਸਦੀ, ਜਸਨਪ੍ਰੀਤ ਕੌਰ ਨੇ 93.8 ਫ਼ੀਸਦੀ, ਡਿੰਪਲ ਨੇ 92.8 ਫ਼ੀਸਦੀ, ਸਿਮਰਨਪ੍ਰੀਤ ਕੌਰ ਨੇ 92.8 ਫ਼ੀਸਦੀ, ਨਿਰਵੈਰ ਸਿੰਘ ਨੇ 92.4 ਪ੍ਰਤੀਸ਼ਤ, ਪਵਨਪ੍ਰੀਤ ਕੌਰ ਨੇ 92.2 ਫ਼ੀਸਦੀ, ਇੰਦਰਜੀਤ ਸਿੰਘ ਨੇ 91.8 ਫ਼ੀਸਦੀ, ਰਾਜਬੀਰ ਸਿੰਘ ਨੇ 91.6 ਫ਼ੀਸਦੀ, ਮਾਨਵੀ ਨੇ 91.2 ਫ਼ੀਸਦੀ, ਅਨੂਰ ਨੇ 91.2 ਫ਼ੀਸਦੀ ਤੇ ਸੁਖਮਨਪ੍ਰੀਤ ਕੌਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ, ਜਦੋਂ ਕਿ ਬਾਕੀ ਦੇ ਸਾਰੇ ਬੱਚੇ 90 ਫ਼ੀਸਦੀ ਤੋਂ ਵੱਧ ਨੰਬਰ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਤਜਰਬੇਕਾਰ ਅਧਿਕਾਰੀਆਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕੀਤੀ ਹੈ | ਇਸ ਮੌਕੇ ਪਿ੍ੰ. ਸੋਮ ਲਾਲ, ਸਕੂਲ ਮੈਨੇਜ਼ਮੈਂਟ ਕਮੇਟੀ ਤੇ ਸਕੂਲ ਸਟਾਫ਼ ਨੇ ਅੱਵਲ ਰਹੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਬਾਜ਼ਾਰ 'ਚ ਗੁਆਂਢੀ ਨੇ ਦੁਕਾਨਦਾਰ 'ਤੇ ਕੀਤਾ ਹਮਲਾ ਅਗਲੀ ਖ਼ਬਰ ਗੁਰਦੁਆਰਾ ਅਕਾਲ ਬੁੰਗਾ ਗੁਰਮਤਿ ਵਿਦਿਆਲਾ ਪਿੰਡ ਭੰਬੋਈ ਵਿਖੇ ਸ਼ਹੀਦੀ ਜੋੜ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।