03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਹਲਕਾ ਡੇਰਾ ਬਾਬਾ ਨਾਨਕ 'ਚ ਇਸ ਹਫ਼ਤੇ ਸ਼ੁਰੂ ਹੋਵੇਗੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ-ਬਾਠ ਝੰਗੀ

ਅਜੀਤ ਡੈਸਕ 18-05-2026
ਕਲਾਨੌਰ, 17 ਮਈ (ਪੁਰੇਵਾਲ)-ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਸ: ਰਣਜੇਤ ਸਿੰਘ ਬਾਠ ਝੰਗੀ ਨੇ ਵੱਖ-ਵੱਖ ਪਿੰਡਾਂ 'ਚ ਵਰਕਰਾਂ ਨਾਲ ਮੀਟਿੰਗਾਂ ਕਰਨ ਉਪਰੰਤ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਭਰ 'ਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕਰਕੇ ਬਜ਼ੁਰਗਾਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਹਲਕਿਆਂ 'ਚੋਂ ਸੰਗਤਾਂ ਨੂੰ ਇਸ ਯਾਤਰਾ ਯੋਜਨਾ ਦੀ ਸਹੂਲਤ ਮੁਹੱਈਆ ਹੋ ਚੁੱਕੀ ਹੈ | ਚੇਅ. ਬਾਠ ਝੰਗੀ ਨੇ ਕਿਹਾ ਕਿ ਹੁਣ ਇਸ ਹਫ਼ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਵੀ ਇਸ ਯਾਤਰਾ ਦੀ ਸ਼ੁਰੂਆਤ ਹੋਵੇਗੀ ਤੇ ਹਲਕੇ ਦੇ ਬਜੁਰਗਾਂ ਨੂੰ ਤੀਰਥ ਅਸਥਾਨਾਂ ਦੀ ਯਾਤਰਾ ਲਈ ਲਿਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਏ.ਸੀ. ਬੱਸਾਂ ਰਾਹੀਂ ਯਾਤਰੂਆਂ ਨੂੰ ਸਰਕਾਰ ਵਲੋਂ ਯਾਤਰਾ ਦੌਰਾਨ ਸਹੂਲਤਾਂ ਮੁਹੱਈਆ ਕੀਤੀਆਂ ਜਾਂਦੀਆਂ ਹਨ | ਚੇਅ. ਬਾਠ ਝੰਗੀ ਨੇ ਦੱਸਿਆ ਕਿ ਇਸ ਯਾਤਰਾ 'ਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਤੋਂ ਬੇਹੱਦ ਖੁਸ਼ ਹਨ ਤੇ ਉਹ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰ ਰਹੀਆਂ ਹਨ | ਚੇਅ. ਬਾਠ ਝੰਗੀ ਨੇ ਕਿਹਾ ਕਿ ਹਾਲ ਹੀ 'ਚ ਕਣਕ ਦੀ ਖਰੀਦ ਉਪਰੰਤ ਨਾਲ ਦੀ ਨਾਲ ਪੈਸੇ ਦੀ ਅਦਾਇਗੀ ਹੋਣ ਨਾਲ ਕਿਸਾਨਾਂ 'ਚ ਵੀ ਖੁਸ਼ੀ ਹੈ ਤੇ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ | ਬਾਠ ਝੰਗੀ ਨੇ ਦਾਅਵਾ ਕੀਤਾ ਕਿ ਸ਼ਹਿਰਾਂ ਦੀਆਂ ਚੋਣਾਂ 'ਚ ਵੀ 'ਆਪ' ਪਾਰਟੀ ਦੇ ਉਮੀਦਵਾਰ ਹੂੰਝਾ ਫੇਰ ਜਿੱਤ ਦਰਜ਼ ਕਰਾਉਣਗੇ | ਇਸ ਮੌਕੇ ਬਲਾਕ ਪ੍ਰਧਾਨ ਸਤਨਾਮ ਸਿੰਘ ਬਾਜਵਾ, ਪ੍ਰਧਾਨ ਹਰਦੇਵ ਸਿੰਘ ਹਰੂਵਾਲ, ਠੇਕੇਦਾਰ ਹਰਭਜਨ ਸਿੰਘ ਸੰਧੂ, ਗੁਰਪ੍ਰੀਤ ਸਿੰਘ, ਜਗਮੋਹਨ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਹੈਪੀ ਆਦਿ ਹਾਜ਼ਰ ਰਹੇ |
ਪਿਛਲੀ ਖ਼ਬਰ ਬਾਗੋਂਵਾਣੀ ਦੇ ਸਾਲਾਨਾ ਛਿੰਝ ਮੇਲੇ ਦੀ ਓਪਨ ਕਬੱਡੀ ਬਾਬਾ ਦੀਪ ਸਿੰਘ ਕਬੱਡੀ ਕਲੱਬ ਸ਼ਿਕਾਰ ਮਾਛੀਆਂ ਨੇ ਜਿੱਤੀ ਅਗਲੀ ਖ਼ਬਰ ਮੋਦੀ ਸਰਕਾਰ ਲੋਕਾਂ 'ਤੇ ਕਿਸੇ ਵਕਤ ਵੀ ਪਾ ਸਕਦੀ ਹੈ ਮਹਿੰਗਾਈ ਦਾ ਨਵਾਂ ਬੋਝ-ਮੰਗਤ ਰਾਮ ਪਾਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।