03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮਹਿੰਗਾਈ ਤੇ ਬੇਰੁਜ਼ਗਾਰੀ ਦੀ ਜ਼ਿੰਮੇਵਾਰ ਮੋਦੀ ਤੇ ਮਾਨ ਸਰਕਾਰ ਖ਼ਿਲਾਫ਼ ਲੋਕਾਂ ਨੂੰ ਸੜਕਾਂ 'ਤੇ ਆਉਣ ਦਾ ਸੱਦਾ-ਆਰ.ਐਮ.ਪੀ.ਆਈ.

ਅਜੀਤ ਡੈਸਕ 18-05-2026
ਗੁਰਦਾਸਪੁਰ, 17 ਮਈ (ਚੱਕਰਾਜਾ)-ਪੰਚਾਇਤ ਚੋਣਾਂ ਦੌਰਾਨ ਗ਼ਰੀਬ ਲੋਕਾਂ ਨੂੰ ਰਿਹਾਇਸ਼ੀ ਪਲਾਟ ਦੇਣ ਦੇ ਵਾਅਦੇ ਤੋਂ ਮੁੱਕਰਨ ਕਰਕੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਖਤਪੁਰ ਤੋਂ 60 ਦੇ ਕਰੀਬ ਗ਼ਰੀਬ ਪਰਿਵਾਰਾਂ ਨੇ ਕਾਮਰੇਡ ਜਸਵੰਤ ਸਿੰਘ ਬੁੱਟਰ ਦੀ ਅਗਵਾਈ ਹੇਠ ਮਕਾਨ ਬਣਾਉਣ ਵਾਸਤੇ ਰਿਹਾਇਸ਼ੀ ਪਲਾਟ ਦਿਵਾਉਣ ਲਈ ਡਿਪਟੀ ਕਮਿਸ਼ਨਰ ਨੰੂ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਦੇਣ ਤੋਂ ਪਹਿਲਾਂ ਸ਼ਹੀਦ ਬਲਜੀਤ ਸਿੰਘ ਯਾਦਗਾਰ ਭਵਨ ਵਿਖੇ ਬਖਤਪੁਰ ਪਿੰਡ ਵਾਸੀਆਂ ਦੀ ਮੰਗ ਦਾ ਸਮਰਥਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਆਗੂ ਕਾਮਰੇਡ ਸ਼ਿਵ ਕੁਮਾਰ, ਧਿਆਨ ਸਿੰਘ ਠਾਕੁਰ ਅਤੇ ਜਸਵੰਤ ਸਿੰਘ ਬੁੱਟਰ ਨੇ ਰਿਹਾਇਸ਼ੀ ਪਲਾਟਾਂ ਦੀ ਪ੍ਰਾਪਤੀ ਤੱਕ ਸੰਘਰਸ਼ ਸਹਿਯੋਗ ਕਰਨ ਦਾ ਭਰੋਸਾ ਦਿੱਤਾ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧ ਨੀਤੀਆਂ ਕਰਕੇ ਤਿੰਨ ਰੁਪਏ ਪ੍ਰਤੀ ਲੀਟਰ ਪੈਟਰੋਲ ਡੀਜ਼ਲ ਤੇ ਬਵੰਜਾ ਰੁਪਏ ਪ੍ਰਤੀ ਕਿੱਲੋ ਵਪਾਰਕ ਗੈਸ ਦੀ ਕੀਮਤ ਵਧਾ ਕੇ ਬੇਰੋਕ ਵੱਧ ਰਹੀ ਮਹਿੰਗਾਈ ਤੇ ਬੇਰੁਜ਼ਗਾਰੀ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ |
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮਾਨ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ | ਆਰ.ਐਮ.ਪੀ.ਆਈ ਅਤੇ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਨੇ ਦਿੱਤੇ ਸੱਦੇ ਤਹਿਤ ਬੇਰੋਕ ਵੱਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਲਈ ਜ਼ਿੰਮੇਵਾਰ ਮੋਦੀ ਸਰਕਾਰ ਅਤੇ ਆਮ ਆਦਮੀ ਪਾਰਟੀ ਮਾਨ ਸਰਕਾਰ ਖ਼ਿਲਾਫ਼ ਲੋਕਾਂ ਨੂੰ ਇਕਜੁੱਟ ਹੋ ਕੇ ਸੜਕਾਂ 'ਤੇ ਆਉਣ ਸੱਦਾ ਦਿੱਤਾ |
ਪਿਛਲੀ ਖ਼ਬਰ ਫਤਹਿਗੜ੍ਹ ਚੂੜੀਆਂ ਨਗਰ ਕੌਂਸਲ ਚੋਣਾਂ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਉਮੀਦਵਾਰ ਜਿੱਤਣਗੇ- ਭਾਈ ਲਾਲਾਨੰਗਲ ਅਗਲੀ ਖ਼ਬਰ ਬਾਗੋਂਵਾਣੀ ਦੇ ਸਾਲਾਨਾ ਛਿੰਝ ਮੇਲੇ ਦੀ ਓਪਨ ਕਬੱਡੀ ਬਾਬਾ ਦੀਪ ਸਿੰਘ ਕਬੱਡੀ ਕਲੱਬ ਸ਼ਿਕਾਰ ਮਾਛੀਆਂ ਨੇ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।