02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਫਤਹਿਗੜ੍ਹ ਚੂੜੀਆਂ ਨਗਰ ਕੌਂਸਲ ਚੋਣਾਂ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਉਮੀਦਵਾਰ ਜਿੱਤਣਗੇ- ਭਾਈ ਲਾਲਾਨੰਗਲ

ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲਾਨੰਗਲ ਹੋਰਨਾਂ ਸਮੇਤ ਜੇਤੂ ਨਿਸ਼ਾਨ ਬਣਾ ਕੇ ਗੱਲਬਾਤ ਕਰਦੇ ਹੋਏ | ਤਸਵੀਰ : ਅਵਤਾਰ ਸਿੰਘ ਰੰਧਾਵਾ <br/> 18-05-2026
ਫਤਹਿਗੜ੍ਹ ਚੂੜੀਆਂ, 17 ਮਈ (ਅਵਤਾਰ ਸਿੰਘ ਰੰਧਾਵਾ)-ਪੰਜਾਬ ਦੀ ਸੱਤਾ 'ਤੇ ਕਈ ਦਹਾਕਿਆਂ ਤੋਂ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਲੋਕ ਪੰਜਾਬ ਨੂੰ ਹੱਸਦਾ-ਵੱਸਦਾ ਵੇਖਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਾ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਲਈ ਤਿਆਰ ਹੋ ਚੁੱਕੇ ਹਨ ਤੇ ਇਸੇ ਤਹਿਤ ਫਤਹਿਗੜ੍ਹ ਚੂੜੀਆਂ ਨਗਰ ਕੌਂਸਲ ਚੋਣਾਂ ਲਈ ਪਾਰਟੀ ਵਲੋਂ ਖੜੇ ਕੀਤੇ ਉਮੀਦਵਾਰ ਭਾਈ ਚਰਨਜੀਤ ਸਿੰਘ ਖਾਲਸਾ ਵਾਰਡ ਨੰਬਰ 5, ਇਕਬਾਲ ਸਿੰਘ ਮਾਣਾ ਵਾਰਡ 12, ਸਾਜਨਪ੍ਰੀਤ ਸਿੰਘ ਲਾਟੀ ਵਾਰਡ 6, ਸੀਮਾ ਵਾਰਡ ਨੰਬਰ 3, ਹਰਜੀਤ ਸਿੰਘ ਵਾਰਡ 3, ਅਮਰਜੀਤ ਕੌਰ ਵਾਰਡ ਨੰਬਰ 1 ਸ਼ਾਨਦਾਰ ਢੰਗ ਨਾਲ ਜਿੱਤਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਇੰਚਾਰਜ ਭਾਈ ਜੁਗਰਾਜ ਸਿੰਘ ਲਾਲਾਨੰਗਲ ਨੇ ਸਾਥੀਆਂ ਸਮੇਤ ਕੀਤਾ | ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਨੂੰ ਬਚਾਉਣ ਲਈ ਜਿੱਥੇ ਨਗਰ ਕੌਂਸਲ ਦੀਆਂ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਸਮਰਥਨ ਦਿੱਤਾ ਜਾਵੇ, ਉਥੇ 2027 ਦੀਆਂ ਚੋਣਾਂ ਨੂੰ ਸਫ਼ਲ ਬਣਾਉਣ ਲਈ ਉਸਾਰੂ ਸੋਚ ਦਾ ਸਾਥ ਦਿੰਦੇ ਹੋਏ ਰਵਾਇਤੀ ਪਾਰਟੀਆਂ ਨੂੰ ਪੰਜਾਬ ਦੀ ਸੱਤਾ ਤੋਂ ਪਾਸੇ ਕਰਨ ਲਈ ਪਰਿਵਾਰਾਂ ਸਮੇਤ ਸਾਥ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਲੋਕ ਕਤਾਰਾਂ ਬੰਨ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨਾਲ ਜੁੜ ਰਹੇ ਹਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਜੱਟਾਂ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।