02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 18-05-2026
ਗੁਰਦਾਸਪੁਰ, 17 ਮਈ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੇ ਵਿਦਿਆਰਥੀਆਂ ਨੇ ਓਪਨ ਜ਼ਿਲ੍ਹਾ ਪੱਧਰੀ ਬਾਸਕਿਟਬਾਲ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ | ਸਕੂਲ ਦੇ ਪੰਜਵੀਂ ਜਮਾਤ ਦੇ ਅੰਡਰ 14 ਕੈਟਾਗਰੀ ਦੇ ਵਿਦਿਆਰਥੀ ਗਲੋਰੀ ਅਤੇ ਗਰੇਸ ਜਮਾਤ ਸੱਤਵੀਂ ਨੇ ਸੈਕਿੰਡ ਪੁਜ਼ੀਸ਼ਨ, ਅੰਡਰ 17 ਸੁਖਮਨ ਜਮਾਤ ਨੌਵੀਂ ਅਤੇ ਈਵਾ ਮੈਰੀ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਕਿਹਾ ਕਿ ਸਕੂਲ ਵਲੋਂ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਖੇਡਾਂ ਵੱਲ ਵੀ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਬੱਚ ਇਕ ਚੰਗੇ ਖਿਡਾਰੀ ਬਣ ਸਕਣ | ਸਕੂਲ ਦੇ ਡੀ.ਪੀ ਅਧਿਆਪਕਾ ਸਾਵਲੀ ਦੀ ਰਹਿਨੁਮਾਈ ਹੇਠ ਬੱਚਿਆਂ ਨੂੰ ਛੁੱਟੀ ਤੋਂ ਬਾਅਦ ਮਿਹਨਤ ਕਰਵਾਈ ਜਾਂਦੀ ਹੈ, ਜਿਸ ਕਾਰਨ ਬੱਚੇ ਚੰਗਾ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾ ਰਹੇ ਹਨ | ਉਨ੍ਹਾਂ ਵਿਦਿਆਰਥੀਆਂ ਨੰੂ ਚੰਗੇ ਪ੍ਰਦਰਸ਼ਨ ਲਈ ਸਨਮਾਨਿਤ ਵੀ ਕੀਤਾ |
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਰੋਕ ਦੇ ਬਾਵਜੂਦ ਚੱਲ ਰਹੇ ਬਿਨਾਂ ਕਾਗ਼ਜ਼ਾਤ ਵਾਲੇ ਚਾਰ ਪਹੀਆ ਵਾਹਨ-ਬਚਨ ਲਾਲ <br/> ਅਗਲੀ ਖ਼ਬਰ ਫਤਹਿਗੜ੍ਹ ਚੂੜੀਆਂ ਨਗਰ ਕੌਂਸਲ ਚੋਣਾਂ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਉਮੀਦਵਾਰ ਜਿੱਤਣਗੇ- ਭਾਈ ਲਾਲਾਨੰਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।