02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ 'ਚ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਵਲੋਂ ਮੁਕਾਬਲੇ ਕਰਵਾਏ

ਅਜੀਤ ਡੈਸਕ 18-05-2026
ਕੋਟਲੀ ਸੂਰਤ ਮੱਲ੍ਹੀ, 17 ਮਈ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਿਚ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਵਲੋਂ ਵਿਦਿਆਰਥੀਆਂ ਦੇ ਧਾਰਮਿਕ ਅਤੇ ਨੈਤਿਕ ਵਿਕਾਸ ਲਈ ਵਿਸ਼ੇਸ਼ ਧਾਰਮਿਕ ਮੁਕਾਬਲੇ ਕਰਵਾਏ ਗਏ | ਇਹ ਸਮਾਗਮ ਪਿ੍ੰਸੀਪਲ ਸ਼ਰਨਜੀਤ ਕੌਰ ਦੀ ਰਹਿਨੁਮਾਈ ਹੇਠ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ | ਉਪਰੰਤ ਧਾਰਮਿਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬਾਬਾ ਬਲਬੀਰ ਸਿੰਘ ਬੇਦੀ ਚੋਲਾ ਸਾਹਿਬ ਵਾਲੇ ਅਤੇ ਉਨ੍ਹਾਂ ਦੇ ਸਹਿਯੋਗੀ ਸਾਥੀ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਗੁਰਬਾਣੀ ਕੰਠ ਮੁਕਾਬਲਾ, ਸਿੱਖ ਪ੍ਰਸ਼ਨੋਤਰੀ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਗਰੁੱਪਾਂ ਦੇ 150 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀ ਧਾਰਮਿਕ ਜਾਣਕਾਰੀ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਅਤੇ ਕਈ ਕੀਮਤੀ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਬੱਚਿਆਂ ਨੂੰ ਵਰਤੋਂਯੋਗ ਸਾਮਾਨ ਪੱਖੇ, ਗੈਸ ਚੁੱਲ੍ਹੇ, ਵਾਟਰ ਕੂਲਰ, ਘੜੀਆਂ ਅਤੇ ਪ੍ਰੈਸ ਆਦਿ ਭੇਟ ਕਰ ਕੇ ਉਤਸ਼ਾਹਿਤ ਕੀਤਾ ਗਿਆ | ਪਿ੍ੰਸੀਪਲ ਸ਼ਰਨਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਮੁਕਾਬਲੇ ਬੱਚਿਆਂ ਦੇ ਆਤਮਿਕ ਤੇ ਨੈਤਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀ ਸਿੱਖ ਵਿਰਾਸਤ ਨਾਲ ਜੋੜਦੇ ਹਨ | ਇਸ ਮੌਕੇ ਬਲਜੀਤ ਕੌਰ, ਕੋਆਰਡੀਨੇਟਰ ਰੁਪਿੰਦਰ ਕੌਰ, ਅਮਨ ਰਾਮਪਾਲ, ਜਸ਼ਨਪ੍ਰੀਤ ਕੌਰ, ਸਿਮਰਨਜੀਤ ਕੌਰ, ਭੂਮੀ ਸੂਰੀ, ਕਿਰਨ ਸ਼ਰਮਾ, ਸੁਖਜੀਤ ਕੌਰ, ਹਰਪਾਲ ਸਿੰਘ, ਕਰਨੈਲ ਸਿੰਘ, ਸੋਫੀਆ, ਬਲਵਿੰਦਰ ਕੌਰ, ਸੋਨਮ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਦਿਹਾਤੀ ਖੇਤਰ ਅੰਦਰ ਸੜਕਾਂ 'ਤੇ ਪ੍ਰੀਮਿਕਸ ਨਾ ਪੈਣ ਕਾਰਨ ਰਾਹਗੀਰ ਸਰਕਾਰ ਤੋਂ ਖ਼ਫ਼ਾ ਸੜਕਾਂ 'ਤੇ ਮੋਟਾ ਪੱਥਰ ਹੋਣ ਕਰਕ... ਅਗਲੀ ਖ਼ਬਰ ਡਿਵਾਈਨ ਪਬਲਿਕ ਸਕੂਲ ਮਾਲੇਵਾਲ ਦੀ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।