02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪਿੰਡ ਘੇਸਲ ਵਿਖੇ ਸ਼੍ਰੋਮਣੀ ਅਕਾਲੀ ਦੇ ਆਗੂਆਂ ਦੀ ਮੀਟਿੰਗ ਹੋਈ

ਅਜੀਤ ਡੈਸਕ 18-05-2026
ਦੀਨਾਨਗਰ, 17 ਮਈ (ਸੋਢੀ/ਸ਼ਰਮਾ/ਘੁੰਮਣ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ ਪਿੰਡ ਘੇਸਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰੂਪ ਸਿੰਘ ਘੇਸਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਹਰ ਵਿਧਾਨ ਸਭਾ ਹਲਕੇ ਅੰਦਰ ਬੂਥ ਪੱਧਰ 'ਤੇ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ | ਬੂਥ ਪੱਧਰ 10 ਮੈਂਬਰੀ ਕਮੇਟੀ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਨਾਲ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤੀ ਹਾਸਲ ਹੋਵੇਗੀ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦਾ ਸਮਾਂ ਕਾਫ਼ੀ ਨਜ਼ਦੀਕ ਆ ਰਿਹਾ ਹੈ, ਇਸ ਲਈ ਪਾਰਟੀ ਦੇ ਸਮੂਹ ਆਗੂ ਵਰਕਰਾਂ ਨੂੰ ਲਾਮਬੰਦ ਕਰਕੇ ਪਿੰਡ ਪੱਧਰ 'ਤੇ ਘਰ-ਘਰ ਜਾ ਕੇ ਆਮ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਖੇਤਰ 'ਚ ਨਾਕਾਮ ਸਾਬਤ ਹੋਈ ਹੈ, ਸੂਬੇ ਦੇ ਲੋਕ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਨੂੰ ਯਾਦ ਕਰਦੇ ਹਨ | ਉਨ੍ਹਾਂ ਲੋਕਾਂ ਨੰੂ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ | ਇਸ ਮੌਕੇ ਸਰਪੰਚ ਦਲਬੀਰ ਸਿੰਘ ਬਿੱਲਾ, ਸਰਕਲ ਪ੍ਰਧਾਨ ਸਾਹੋਵਾਲ ਭੁਪਿੰਦਰ ਸਿੰਘ ਜਕੜੀਆ, ਜਗੀਰ ਸਿੰਘ ਧਮਰਾਈ, ਭੁਪਿੰਦਰ ਸਿੰਘ, ਹਰਦੀਪ ਸਿੰਘ ਮੇਘੀਆਂ, ਲਖਵਿੰਦਰ ਸਿੰਘ ਇਕਬਾਲ ਸਿੰਘ, ਸਵਰਨ ਸਿੰਘ ਸਮੂਚੱਕ ਹਾਜ਼ਰ ਸਨ |
ਪਿਛਲੀ ਖ਼ਬਰ ਯੋਗੀ ਰਾਜ ਬਾਵਾ ਲਾਲ ਜੀ ਮਾਡਰਨ ਸਕੂਲ ਧਿਆਨਪੁਰ ਦਾ ਨਤੀਜਾ 100 ਫ਼ੀਸਦੀ ਅਗਲੀ ਖ਼ਬਰ ਸਰਕਲ ਗਾਜ਼ੀਕੋਟ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਹਲਕਾ ਇੰਚਾਰਜ ਚਾਵਲਾ ਨੇ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।