ਧਾਰੀਵਾਲ, 17 ਮਈ (ਜੇਮਸ ਨਾਹਰ)-ਪੀ.ਐੱਸ.ਈ.ਬੀ. ਆਲ ਕੇਡਰਸ ਪੈਨਸ਼ਨਰ ਐਸੋਸੀਏਸ਼ਨ ਮੰਡਲ ਧਾਰੀਵਾਲ ਦੀ ਮੰਗਾਂ ਨੂੰ ਲੈ ਕੇ ਅਹਿਮ ਮੀਟਿੰਗ ਪ੍ਰਧਾਨ ਵਰਿਆਮ ਮਸੀਹ ਸੋਹਲ ਦੀ ਪ੍ਰਧਾਨਗੀ ਹੇਠ ਮਿੱਲ ਗਰਾਉਂਡ ਧਾਰੀਵਾਲ ਵਿਚ ਹੋਈ, ਜਿਸ 'ਚ ਵਿਸ਼ੇਸ਼ ਵਿਚਾਰ ਚਰਚਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੀਐਸਪੀਸੀਐਲ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ, ਇਸ ਲਈ ਜਲਦ ਮੰਨੀਆਂ ਮੰਗਾਂ ਲਾਗੂ ਕਰਕੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਲੰਬੇ ਸਮੇਂ ਤੋਂ ਜੋ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਨੂੰ ਰਾਹਤ ਦੇਵੇ | ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰੀ ਮੈਨੇਜਮੈਂਟ ਦੇ ਵਿਰੋਧ 'ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕਿਹਾ ਕਿ ਜੇ ਸਾਰੀਆਂ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸਟੇਜ ਸਕੱਤਰ ਤਰਸੇਮ ਸਿੰਘ, ਅਸ਼ੋਕ ਕੁਮਾਰ, ਹਰਭਜਨ ਸਿੰਘ, ਮਨਵਿੰਦਰ ਸਿੰਘ, ਸੁਰਜੀਤ ਸਿੰਘ, ਸਰਬਜੀਤ ਸਿੰਘ, ਜੋਗਿੰਦਰ ਪਾਲ, ਸਰਦੂਲ ਸਿੰਘ, ਸੁਖਦੇਵ ਸਿੰਘ, ਗੁਰਨਾਮ ਸਿੰਘ, ਨਿਹੰਗ ਹਰਭਜਨ ਸਿੰਘ, ਦੀਪਕ ਕੁਮਾਰ, ਇੰਦਰਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ |