ਕਲਾਨੌਰ, 17 ਮਈ (ਪੁਰੇਵਾਲ)-ਸਰਹੱਦੀ ਪਿੰਡ ਚੌੜਾ ਖੁਰਦ ਵਿਖੇ ਸਥਿਤ ਸੰਤ ਬਾਬਾ ਹਜ਼ਾਰਾ ਸਿੰਘ ਸੀਨੀਅਰ ਸੈਕੰਡਰੀ ਅਕੈਡਮੀ ਪ੍ਰਬੰਧਕ ਗੁਲਾਬ ਸਿੰਘ ਨਾਗਰਾ ਦੀਆਂ ਹਦਾਇਤਾਂ ਅਤੇ ਪਿ੍ੰਸੀਪਲ ਸੁਸਮਨਾ ਮੁਨਸ਼ੀ ਦੀ ਯੋਗ ਅਗਵਾਈ ਹੇਠ ਖੇਡਾਂ ਸਮੇਤ ਸਿੱਖਿਆ ਦੇ ਖੇਤਰ 'ਚ ਵੀ ਮੱਲ੍ਹਾਂ ਮਾਰ ਰਹੀ ਹੈ ਅਤੇ ਹੁਣ ਹਾਲ ਹੀ ਵਿਚ ਆਏ 8ਵੀਂ, 10ਵੀਂ ਅਤੇ 12ਵੀਂ ਬੋਰਡ ਦੀ ਜਮਾਤ ਦੇ ਬੱਚਿਆਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪ੍ਰਬੰਧਕਾਂ ਦੱਸਿਆ ਕਿ 10ਵੀਂ ਜਮਾਤ ਦੇ ਵਿਦਿਆਰਥੀ ਗੁਰਸ਼ਰਨ ਸਿੰਘ ਵਲੋਂ 88 ਫ਼ੀਸਦੀ ਅੰਕ ਲੈ ਕੇ ਪਹਿਲਾ, ਪ੍ਰਭਜੋਤ ਕੌਰ ਨੇ 87 ਫ਼ੀਸਦੀ ਅੰਕ ਲੈ ਕੇ ਦੂਸਰਾ, ਹਰਸਿਮਰਨ ਕੌਰ ਅਤੇ ਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਕਿ 12ਵੀਂ ਸਾਇੰਸ ਗਰੁੱਪ 'ਚੋਂ ਭੁਪਿੰਦਰਜੀਤ ਕੌਰ ਨੇ 95.4 ਫ਼ੀਸਦੀ ਅੰਕ ਲੈ ਕੇ ਪਹਿਲਾ, ਆਸ਼ੂਮਾਨ 93.2 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਸੂਰਿਆਪ੍ਰਤਾਪ ਸਿੰਘ 92 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਸਿਮਰਨਜੀਤ ਕੌਰ, ਸਿਮਰਨਜੀਤ ਸਿੰਘ, ਸਮਸੇਰ ਸਿੰਘ, ਦਲਜੀਤ ਕੌਰ, ਕਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਕਿਰਨਵੀਰ ਕੌਰ, ਨਵਦੀਪ ਕੌਰ, ਰੁਪਿੰਦਰ ਕੌਰ, ਅੰਮਿ੍ਤਪਾਲ ਸਿੰਘ ਬੱਚਿਆਂ ਵਲੋਂ ਵੀ 90 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਮਾਅਰਕਾ ਮਾਰਿਆ ਹੈ | ਉਨ੍ਹਾਂ ਦੱਸਿਆ ਕਿ ਆਰਟਸ ਗਰੁੱਪ 'ਚੋਂ ਹੀਨਾ ਕੁਮਾਰੀ ਪਹਿਲੇ, ਮਹਿਕਪ੍ਰੀਤ ਕੌਰ ਦੂਸਰੇ, ਅਰਪਨਦੀਪ ਸਿੰਘ, ਜਸਨਦੀਪ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ 8ਵੀਂ ਜਮਾਤ 'ਚ ਸਗੁਨਪ੍ਰੀਤ ਕੌਰ ਪਹਿਲੇ, ਮਹਿਕਪ੍ਰੀਤ ਕੌਰ ਦੂਸਰੇ, ਮਨਪ੍ਰੀਤ ਕੌਰ ਤੇ ਐਸਪ੍ਰੀਤ ਕੌਰ ਤੀਸਰੇ ਸਥਾਨ 'ਤੇ ਰਹੀਆਂ ਹਨ ਅਤੇ ਬਾਕੀ ਬੱਚੇ ਵੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਅਤੇ ਮਾਤਾ-ਪਿਤਾ ਨੂੰ ਪ੍ਰਬੰਧਕ ਕਮੇਟੀ ਵਲੋਂ ਵਧਾਈ ਦਿੱਤੀ ਗਈ |