ਬਟਾਲਾ, 17 ਮਈ (ਸਤਿੰਦਰ ਸਿੰਘ)-ਦਸਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਗੁਰੂ ਨਾਨਕ ਹਾਈ ਸਕੂਲ ਸਤਕੋਹਾ ਦੇ ਹੋਣਹਾਰ ਵਿਦਿਆਰਥੀਆਂ ਦਾ ਸਰਹੱਦੀ ਸਪੋਰਟਸ਼ ਐਂਡ ਵੈਲਫੇਅਰ ਕਲੱਬ ਬਟਾਲਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪਹਿਲਾ ਸਥਾਨ ਹਾਸਲ ਕਰਨ ਵਾਲੀ ਸਖੀਪ੍ਰੀਤ ਕੌਰ, ਦੂਸਰਾ ਸਥਾਨ ਪ੍ਰਾਪਤ ਕਰਨ ਵਾਲੀ ਮੰਨਤ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੀ ਏਾਜਲ ਨੂੰ ਯਾਦਗਾਰੀ ਚਿੰਨ੍ਹ ਤੇ ਸਨਮਾਨ ਭੇਟ ਕਰਕੇ ਉਤਸ਼ਾਹਿਤ ਕੀਤਾ ਗਿਆ | ਸਮਾਗਮ ਦੌਰਾਨ ਕਲੱਬ ਦੇ ਚੇਅਰਮੈਨ ਡਾ. ਲਖਬੀਰ ਸਿੰਘ ਬੁੱਟਰ ਤੇ ਪ੍ਰਧਾਨ ਤੇਜਪ੍ਰਤਾਪ ਸਿੰਘ ਕਾਹਲੋਂ ਨੇ ਅੱਵਲ ਵਿਦਿਆਰਥੀਆਂ ਦੀ ਹਾੌਸਲਾ ਅਫ਼ਜ਼ਾਈ ਕਰਨਾ ਹਰ ਸਮਾਜਿਕ ਸੰਸਥਾ ਦਾ ਫਰਜ਼ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਵੱਲ ਹੋਰ ਪ੍ਰੇਰਿਤ ਕੀਤਾ ਜਾ ਸਕੇ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਗੁਰਮੀਤ ਸਿੰਘ ਨੇ ਸਰਹੱਦੀ ਸਪੋਰਟਸ ਐਂਡ ਵੈਲਫੇਅਰ ਕਲੱਬ ਬਟਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਵਿਦਿਆਰਥੀਆਂ 'ਚ ਹੋਰ ਮਿਹਨਤ ਕਰਨ ਦੀ ਲਗਨ ਪੈਦਾ ਕਰਦੇ ਹਨ | ਇਸ ਮੌਕੇ ਅਧਿਆਪਕ ਹਰਪਾਲ ਸਿੰਘ, ਮਨਵੀਨ ਕੌਰ, ਪਲਵਿੰਦਰ ਕੌਰ, ਰੋਮਿਕਾ ਅਤੇ ਵਿਪਨ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ |