30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਖੇਤੀ ਮਾਹਿਰਾਂ ਵਲੋਂ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 18-05-2026
ਗੁਰਦਾਸਪੁਰ, 17 ਮਈ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਭਰ ਦੇ ਖੇਤੀਬਾੜੀ ਵਿਕਾਸ ਅਫ਼ਸਰਾਂ, ਬਾਗ਼ਬਾਨੀ ਵਿਕਾਸ ਅਫ਼ਸਰਾਂ, ਸਹਾਇਕ ਡਾਇਰੈਕਟਰ ਬਾਗ਼ਬਾਨੀ ਤੇ ਖੇਤੀਬਾੜੀ ਅਫ਼ਸਰਾਂ ਵਲੋਂ ਕਾਲੇ ਬਿੱਲੇ ਲਗਾ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਗਿਆ | ਇਸ ਮੌਕੇ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਮੰਗਾਂ ਸਬੰਧੀ ਕਈ ਵਾਰ ਸਰਕਾਰ ਨਾਲ ਮੀਟਿੰਗਾਂ ਕੀਤੀਆਂ ਗਈਆਂ | ਪਰ ਸਰਕਾਰ ਵਲੋਂ ਖੇਤੀ ਮਾਹਿਰਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਵਿਭਾਗ 'ਚ ਵੱਖ-ਵੱਖ ਕੇਡਰਾਂ ਦੀਆਂ ਅਸਾਮੀਆਂ ਖ਼ਾਲੀ ਹੋਣ ਕਾਰਨ ਕਿਸਾਨਾਂ ਤੱਕ ਪਹੁੰਚਣ ਵਾਲੀਆਂ ਖੇਤੀ ਪਸਾਰ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ | ਨੁਮਾਇੰਦਿਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਖ਼ਾਲੀ ਅਸਾਮੀਆਂ 'ਤੇ ਭਰਤੀ ਨਾ ਕਰਨ ਅਤੇ ਬਣਦੀਆਂ ਤਰੱਕੀਆਂ ਨਾ ਦੇਣਾ ਕਾਰਪੋਰੇਟਾਂ ਲਈ ਖੇਤੀ ਪਸਾਰ ਸੇਵਾਵਾਂ 'ਤੇ ਕਬਜ਼ਾ ਕਰਨ ਦਾ ਰਾਹ ਪੱਧਰਾ ਕਰ ਲਿਆ ਹੈ | ਇਸ ਮੌਕੇ ਹਰਮਨਦੀਪ ਸਿੰਘ ਘੁੰਮਣ, ਸਤਵਿੰਦਰਬੀਰ ਸਿੰਘ, ਮਨਜਿੰਦਰ ਸਿੰਘ, ਸੁਖਚੈਨ ਸਿੰਘ, ਗੁਰਲਵਲੀਨ ਸਿੰਘ ਰਾਣਾ, ਜਸਪਾਲ ਸਿੰਘ ਧੰਜੂ, ਵਿਕਰਾਂਤ ਤੇ ਅਮਨਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ ਇਕ ਹਫ਼ਤੇ ਤੱਕ ਇਸੇ ਤਰ੍ਹਾਂ ਰੋਸ ਪ੍ਰਦਰਸ਼ਨ ਜਾਰੀ ਰਹੇਗਾ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਕਲਗ਼ੀਧਰ ਇੰਟਰਨੈਸ਼ਨਲ ਸਕੂਲ ਦੇ ਅਰਣਵ ਗੁਪਤਾ ਨੇ 12ਵੀਂ 'ਚ ਮੈਰਿਟ ਹਾਸਲ ਕੀਤੀ ਅਗਲੀ ਖ਼ਬਰ ਹਲਕਾ ਡੇਰਾ ਬਾਬਾ ਨਾਨਕ 'ਚ ਇਸ ਹਫ਼ਤੇ ਸ਼ੁਰੂ ਹੋਵੇਗੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ-ਬਾਠ ਝੰਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।