ਪਠਾਨਕੋਟ, 17 ਮਈ (ਸੁਮਿਤ)-ਕਾਰਤਿਕ ਵਡੈਹਰਾ ਨੇ ਨਗਰ ਨਿਗਮ ਪਠਾਨਕੋਟ ਚੋਣਾਂ ਨੂੰ ਲੈ ਕੇ ਆਪਣਾ ਜਨ ਸੰਪਰਕ ਅਭਿਆਨ ਤੇਜ਼ ਕਰ ਦਿੱਤਾ ਹੈ | ਵਾਰਡ ਨੰਬਰ-9 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਕਾਰਤਿਕ ਵਡੈਹਰਾ ਲਗਾਤਾਰ ਇਲਾਕੇ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ ਤੇ ਆਪਣੀਆਂ ਤਰਜ਼ੀਹਾਂ ਸਾਂਝੀਆਂ ਕਰ ਰਹੇ ਹਨ | ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਸਥਾਨਕ ਨਿਵਾਸੀਆਂ ਦਾ ਵਧੀਆ ਸਮਰਥਨ ਮਿਲ ਰਿਹਾ ਹੈ | ਲੋਕਾਂ ਨੇ ਇਲਾਕੇ ਦੇ ਵਿਕਾਸ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਤੇ ਹੋਰ ਬੁਨਿਆਦੀ ਸੁਵਿਧਾਵਾਂ ਸਬੰਧੀ ਆਪਣੀਆਂ ਸਮੱਸਿਆਵਾਂ ਵੀ ਉਨ੍ਹਾਂ ਦੇ ਸਾਹਮਣੇ ਰੱਖੀਆਂ | ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਮਨ ਭੱਲਾ ਵੀ ਕਾਰਤਿਕ ਵਡੈਹਰਾ ਦੇ ਸਮਰਥਨ ਵਿਚ ਮੈਦਾਨ 'ਚ ਉੱਤਰੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿਤਾਂ ਦੀ ਰਾਜਨੀਤੀ ਕਰਦੀ ਆਈ ਹੈ ਤੇ ਨਗਰ ਨਿਗਮ ਚੋਣਾਂ ਵਿਚ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਨੇ ਕਾਰਕੁਨਾਂ ਨੂੰ ਇਕਜੁੱਟ ਹੋ ਕੇ ਚੋਣ ਪ੍ਰਚਾਰ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ |