16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਆਰ.ਐਮ.ਪੀ.ਆਈ. ਤੇ ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਵਲੋਂ ਤੇਲ ਕੀਮਤਾਂ 'ਚ ਵਾਧੇ ਖ਼ਿਲਾਫ਼ ਰੋਸ ਮੁਜ਼ਾਹਰਾ

ਅਜੀਤ ਡੈਸਕ 19-05-2026
ਗੁਰਦਾਸਪੁਰ, 18 ਮਈ (ਚੱਕਰਾਜਾ)-ਕੇਂਦਰ ਦੀ ਮੋਦੀ ਸਰਕਾਰ ਨੇ ਪੰਜ ਰਾਜਾਂ ਦੇ ਚੋਣ ਨਤੀਜਿਆਂ ਦੀ ਸਮਾਪਤੀ ਦੇ ਫ਼ੌਰੀ ਬਾਅਦ ਪੈਟਰੋਲ ਡੀਜ਼ਲ ਤੇ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੀਤੇ ਭਾਰੀ ਵਾਧੇ ਨੇ ਲੋਕਾਂ ਦੇ ਘਰੇਲੂ ਬਜਟ ਨੰੂ ਵਿਗਾੜ ਕੇ ਰੱਖ ਦਿੱਤਾ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ) ਅਤੇ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵਲੋਂ ਡਾਕਖ਼ਾਨਾ ਚੌਕ ਵਿਖੇ ਰੋਸ ਮੁਜ਼ਾਹਰਾ ਕਰਦਿਆਂ ਲੋਕਾਂ ਨੂੰ ਕੇਂਦਰ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ | ਆਰ.ਐਮ.ਪੀ.ਆਈ ਕਾਮਰੇਡ ਧਿਆਨ ਸਿੰਘ ਠਾਕੁਰ, ਮੱਖਣ ਕੁਹਾੜ, ਅਸ਼ਵਨੀ ਕੁਮਾਰ ਲੱਖਣ ਕਲਾਂ, ਵਿਜੇ ਕੁਮਾਰ ਸੋਹਲ, ਅਜੀਤ ਸਿੰਘ ਹੁੰਦਲ ਨੇ ਕਿਹਾ ਕਿ ਆਰ.ਐਮ.ਪੀ.ਆਈ ਅਤੇ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵਲੋਂ ਪਿੰਡਾਂ ਤੇ ਸ਼ਹਿਰੀ ਮੁਹੱਲਿਆਂ ਅੰਦਰ ਨਿਰੰਤਰ 31 ਮਈ ਤੱਕ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਲੋਕ ਲਾਮਬੰਦੀ ਕਰਕੇ ਵੱਡੇ ਅੰਦੋਲਨ ਦੀ ਤਿਆਰੀ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੰੂ ਅਪੀਲ ਕੀਤੀ ਕਿ ਧਰਮ ਦੇ ਵਖਰੇਵਿਆਂ ਤੋਂ ਉੱਪਰ ਉੱਠ ਕੇ ਆਰਥਿਕ, ਸਮਾਜਿਕ, ਰਾਜਨੀਤਕ ਤੇ ਵਿਚਾਰਧਾਰਕ ਲੜਾਈ 'ਚ ਸਾਰਿਆਂ ਨੰੂ ਸ਼ਾਮਿਲ ਹੋਣ ਦੀ ਮੁੱਖ ਲੋੜ ਹੈ | ਇਸ ਮੌਕੇ ਕਾਮਰੇਡ ਸੁਖਵੰਤ ਸਿੰਘ ਹਜ਼ਾਰਾ, ਰਘਬੀਰ ਸਿੰਘ ਚਾਹਲ, ਹਰਵਿੰਦਰ ਸਿੰਘ ਮੱਲ੍ਹੀ, ਹਰਜੀਤ ਕੌਰ ਡਡਵਾਂ, ਮਨਹਰਨ, ਰਾਜ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਸਦਕਾ ਸਕੂਲ ਤੇ ਮਾਪਿਆਂ ਦਾ ਚਮਕਾਇਆ ਨਾਂਅ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਮਹਿਲ ਕਲਾਂ ਅਤੇ ਕਰਮਗੜ੍ਹ ਵਿਚ ਵਿਸ਼ੇਸ਼ ਜਾਗਰੂਕਤਾ ਅਤੇ ਜਾਂਚ ਕੈਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।