ਗੁਰਦਾਸਪੁਰ, 18 ਮਈ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਹੈਪੀ ਕੁਮਾਰ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਦੋਂ ਕਿ ਥਾਣਾ ਸਦਰ ਦੀ ਪੁਲਿਸ ਵਲੋਂ ਪਰਮਜੀਤ ਮਸੀਹ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 6750 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਦੋ ਵੱਖ- ਵੱਖ ਮਾਮਲਿਆਂ 'ਚ ਸਲਾਮਤ ਮਸੀਹ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 5 ਗਰਾਮ 36 ਮਿਲੀਗਰਾਮ ਹੈਰੋਇਨ ਤੇ ਸੁਮਿਤ ਕੁਮਾਰ ਤੇ ਬਲਜਿੰਦਰ ਉਰਫ਼ ਮੰਗਾ ਨੰੂ 20 ਗਰਾਮ 81 ਮਿਲੀਗਰਾਮ ਹੈਰੋਇਨ ਤੇ 1500 ਰੁਪਏ ਡਰੱਗ ਮਨੀ ਸਮੇਤ ਗਿ੍ਫ਼ਤਾਰ ਕੀਤੀ ਗਿਆ | ਜਦੋਂ ਕਿ ਥਾਣਾ ਬਹਿਰਾਮਪੁਰ ਪੁਲਿਸ ਵਲੋਂ ਬਨਾਰਸੀ ਦਾਸ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 6750 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਇਸ ਤੋਂ ਇਲਾਵਾ ਥਾਣਾ ਤਿੱਬੜ ਦੀ ਪੁਲਿਸ ਵਲੋਂ ਇਕ ਔਰਤ ਨੰੂ 7500 ਐਮ.ਐਲ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਦੋਸ਼ੀਆਂ ਖ਼ਿਲਾਫ਼ ਵੱ- ਵੱਖ ਸਬੰਧਿਤ ਥਾਣਿਆਂ 'ਚ ਮਾਮਲਾ ਦਰਜ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੰੂ ਦੇਣ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੰੂ ਜੜ੍ਹ ਤੋਂ ਖਤਮ ਕਰਨ ਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ