15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਆਰ.ਆਰ. ਬਾਵਾ ਕਾਲਜ ਦੀ ਐਮ.ਐਸ.ਸੀ. ਆਈ.ਟੀ. ਦੀ ਵਿਦਿਆਰਥਣ ਯੂਨੀਵਰਸਿਟੀ 'ਚੋਂ ਅੱਵਲ

ਅਜੀਤ ਡੈਸਕ 19-05-2026
ਬਟਾਲਾ, 18 ਮਈ (ਸਤਿੰਦਰ ਸਿੰਘ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਦਾ ਐਮ.ਐਸ.ਸੀ. ਆਈ.ਟੀ. ਸਮੈਸਟਰ ਪਹਿਲਾ ਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਰਜਕਾਰੀ ਪਿੰ੍ਰਸੀਪਲ ਡਾ. ਮੀਨਕਸ਼ੀ ਦੁੱਗਲ ਨੇ ਦੱਸਿਆ ਕਿ ਵਿਦਿਆਰਥਣ ਸੁੁਖਮਨਜੀਤ ਕੌਰ ਨੇ 8.36 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ 'ਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ, ਜਦਕਿ ਮੁੁਸਕਾਨ ਨੇ 8.18 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਦੂਜਾ, ਮੇਹਰਦੀਪ ਕੌਰ ਤੇ ਨੇਹਾ ਹੰਸ ਨੇ 8.00 ਐਸ.ਜੀ.ਪੀ.ਏ. ਅਤੇ ਜਸਮਹਿਕਜੀਤ ਕੌਰ ਨੇ 7.91 ਐਸ.ਜੀ.ਪੀ.ਏ. ਦੇ ਨਾਲ ਯੂਨੀਵਰਸਿਟੀ ਵਿਚ ਕ੍ਰਮਵਾਰ ਤੀਜਾ ਤੇ ਚੌਥਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਕਿਰਨਦੀਪ ਕੌਰ ਨੇ 7.91 ਐਸ.ਜੀ.ਪੀ.ਏ. ਲੈ ਕੇ ਯੂਨੀਵਰਸਿਟੀ ਵਿਚ 7ਵਾਂ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥਣ ਗੁੁਰਲੀਨ ਕੌਰ, ਅਮਾਨਤਬੀਰ ਕੌਰ ਤੇ ਹਰਮਨਦੀਪ ਕੌਰ ਨੇ 7.82 ਐਸ.ਜੀ.ਪੀ.ਏ. ਦੇ ਨਾਲ ਯੂਨੀਵਰਸਿਟੀ 'ਚ ਅੱਠਵਾਂ ਸਥਾਨ ਪ੍ਰਾਪਤ ਕੀਤਾ, ਜਦਕਿ ਅਰਸ਼ਪ੍ਰੀਤ ਕੌਰ ਨੇ 7.73 ਐਸ.ਜੀ.ਪੀ.ਏ. ਨਾਲ ਯੂਨੀਵਰਸਿਟੀ ਵਿਚ 9ਵਾਂ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਸ਼੍ਰੀ ਹਰੀਸ਼ ਕੁੁਮਾਰ ਮੁੁਖੀ ਪੀ.ਜੀ. ਕੰਪਿਊਟਰ ਸਾਇੰਸ ਵਿਭਾਗ, ਫੈਕਲਟੀ ਮੈਂਬਰਾਂ, ਪਰਿਵਾਰ ਤੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਚੂੜੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਅਧਿਆਪਕ ਦਲ ਪੰਜਾਬ ਦੀ ਸਰਬਸੰਮਤੀ ਨਾਲ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।