ਗੁਰਦਾਸਪੁਰ, 18 ਮਈ (ਅਸ਼ੋਕ ਸ਼ਰਮਾ)-ਪਾਵਰਕਾਮ ਆਊਟ ਸੋਰਸ ਸਮੇਤ ਮੀਟਰ ਰੀਡਰ ਯੂਨੀਅਨ ਦੀ ਹੰਗਾਮੀ ਮੀਟਿੰਗ ਗੁਰੂ ਨਾਨਕ ਪਾਰਕ ਵਿਖੇ ਹੋਈ | ਇਸ ਤੋਂ ਬਾਅਦ ਯੂਨੀਅਨ ਨੇ ਮੰਗਾਂ 'ਤੇ ਵਿਚਾਰ ਕਰਨ ਤੋਂ ਬਾਅਦ ਵਧੀਕ ਨਿਗਰਾਨ ਇੰਜੀਨੀਅਰ ਨੰੂ ਮੰਗ ਪੱਤਰ ਸੌਂਪਿਆ | ਇਸ ਮੌਕੇ ਨਰਿੰਦਰ, ਬਲਜੀਤ ਸਿੰਘ, ਮਨੋਜ ਕੁਮਾਰ, ਸਿਮਰਨਜੀਤ ਸਿੰਘ, ਬੂਟਾ ਸਿੰਘ, ਮਨਦੀਪ ਸਿੰਘ ਨੇ ਦੱਸਿਆ ਕਿ ਉਹ ਮਹਿਕਮੇ ਅੰਦਰ ਲੰਬੇ ਸਮੇਂ ਤੋਂ ਮੀਟਰ ਰੀਡਰ ਤੇ ਸੁਪਰਵਾਈਜ਼ਰ ਵਜੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ | ਪਰ ਸਰਕਾਰ ਵਲੋਂ ਮੀਮੋ ਨੰ: 10023 ਮਿਤੀ 12-11-25 ਅਤੇ 729/31 ਮਿਤੀ 26-4-22 ਨਾਲ ਰੈਗੂਲਰ ਸੇਵਾਵਾਂ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਦੇ ਹੱਲ ਨਹੀਂ ਕਰ ਰਹੀ | ਉਨ੍ਹਾਂ ਦੱਸਿਆ ਕਿ ਮਹਿਕਮੇ ਦੇ ਅਧਿਕਾਰੀਆਂ ਨਾਲ ਵਾਰ ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਕੋਈ ਵੀ ਹੱਲ ਨਹੀਂ ਹੋਇਆ ਤੇ ਕੰਪਨੀ ਲਗਾਤਾਰ ਸੋਸ਼ਣ ਕਰ ਰਹੀ ਹੈ | ਜਿਸ ਨਾਲ ਸਮੂਹ ਮੁਲਾਜ਼ਮ ਆਰਥਿਕ ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹਨ | ਉਨ੍ਹਾਂ ਦੱਸਿਆ ਕਿ ਜਦੋਂ ਤੱਕ ਮਹਿਕਮਾ ਕੰਪਨੀ ਨੰੂ ਬਾਹਰ ਨਹੀਂ ਕਰਦਾ ਤਾਂ ਮੀਟਰ ਰੀਡਰ ਤੇ ਸੁਪਰਵਾਈਜ਼ਰ ਕੰਮ ਬੰਦ ਕਰਕੇ ਹੜਤਾਲ 'ਤੇ ਚਲੇ ਜਾਣਗੇ | ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਪਾਵਰਕਾਮ ਦੀ ਹੋਵੇਗੀ | ਇਸ ਮੌਕੇ ਬਲਜੀਤ, ਭੁਪਿੰਦਰ ਸਿੰਘ, ਯਾਦਵਿੰਦਰ ਸਿੰਘ, ਰੂਪਾ, ਸਤੀਸ਼ ਕੁਮਾਰ, ਬਲਜੀਤ ਸਿੰਘ, ਬਲਵਿੰਦਰ ਸਿੰਘ, ਮਨਦੀਪ ਸਿੰਘ, ਮਨੋਜ ਕੁਮਾਰ, ਨਰਿੰਦਰ ਕੁਮਾਰ, ਸਿਮਰਜੀਤ ਸਿੰਘ, ਕੰਵਲਜੀਤ ਸਿੰਘ, ਵਿਨੋਦ, ਮਨਜੀਤ ਸਿੰਘ ਆਦਿ ਹਾਜ਼ਰ ਸਨ |