ਕਾਦੀਆਂ, 18 ਮਈ (ਕੁਲਵਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਨੇ ਦੱਸਿਆ ਕਿ ਪੂਰੇ ਕਾਦੀਆਂ ਸ਼ਹਿਰ 'ਚ ਅੱਵਲ ਰਹਿਣ ਵਾਲੀ ਸਕੂਲ ਦੀ ਹੋਣਹਾਰ ਵਿਦਿਆਰਥਣ ਸ਼ੁਭ ਨੇ 608/650 ਨੇ 94 ਫ਼ੀਸਦੀ ਅੰਕ ਹਾਸਿਲ ਕਰਦੇ ਹੋਏ ਪਹਿਲਾ ਦਰਜਾ ਹਾਸਿਲ ਕੀਤਾ, ਹੀਨਾ ਕੁਮਾਰੀ ਨੇ 91 ਫ਼ੀਸਦੀ ਅੰਕਾਂ ਨਾਲ ਦੂਜਾ, ਮਾਹੀ ਰਾਜ ਨੇ 86.3 ਫ਼ੀਸਦੀ ਅੰਕ ਲੈ ਕੇ ਤੀਜਾ, ਕਮਲ ਨੇ 86 ਫ਼ੀਸਦੀ ਅੰਕ ਲੈ ਕੇ ਚੌਥਾ ਤੇ ਖੁਸ਼ਪ੍ਰੀਤ ਕੌਰ ਨੇ 85.2 ਫ਼ੀਸਦੀ ਅੰਕ ਲੈ ਕੇ ਪੰਜਵਾਂ ਸਥਾਨ ਹਾਸਿਲ ਕੀਤਾ ਹੈ ਅਤੇ ਬਾਕੀ ਸਾਰੇ ਵਿਦਿਆਰਥੀ 70 ਫ਼ੀਸਦੀ ਤੋਂ ਉੱਪਰ ਅੰਕ ਹਾਸਿਲ ਕਰ ਕੇ ਸਫ਼ਲ ਹੋਏ ਹਨ | ਇਸ ਸ਼ਾਨਦਾਰ ਨਤੀਜੇ ਵਾਸਤੇ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਤੇ ਵਿਦਿਆਰਥੀਆਂ ਦੀ ਲਗਨ ਹੈ | ਸਕੂਲ ਪ੍ਰਬੰਧਕਾਂ ਵਲੋਂ ਸਾਰੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਉਪ ਪਿ੍ੰਸੀਪਲ ਪਰਮਿੰਦਰ ਕੌਰ, ਅਧਿਆਪਕਾ ਸ਼ਰਨਬੀਰ ਕੌਰ, ਮੁੱਖ ਅਧਿਆਪਕ ਪਰਮਜੀਤ ਸਿੰਘ, ਅਧਿਆਪਕ ਹਰਦੀਪ ਸਿੰਘ, ਧਿਆਨ ਸਿੰਘ, ਰਜਨੀ ਬਾਲਾ, ਵਿਪਨ ਕੁਮਾਰ, ਗੁਲਸ਼ਨ ਕੁਮਾਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |