ਘੱਲੂਘਾਰਾ ਸਾਹਿਬ, 18 ਮਈ (ਪਰਮ ਮਿਨਹਾਸ)-ਗੁਰਦੁਆਰਾ ਘੱਲੂਘਾਰਾ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਸ਼ਹੀਦਾਂ ਦੀ ਯਾਦ 'ਚ 3 ਰੋਜ਼ਾ ਸਮਾਗਮ ਬਹੁਤ ਸ਼ਾਨੋ-ਸ਼ੌਕਤ ਨਾਲ ਕਰਵਾਏ ਗਏ | ਤੀਸਰੇ ਦਿਨ ਸ਼ਹੀਦਾਂ ਦੀ ਯਾਦ 'ਚ ਨਵਾਬ ਕਪੂਰ ਸਿੰਘ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ 5 ਲੜਕੀਆਂ ਤੇ 4 ਲੜਕਿਆਂ ਦੀਆਂ ਅੰਤਰਰਾਸ਼ਟਰੀ ਟੀਮਾਂ ਨੇ ਭਾਗ ਲਿਆ | ਟੀਮਾਂ 'ਚ ਫ਼ਸਵੇਂ ਮੁਕਾਬਲਿਆਂ ਦੌਰਾਨ ਬਾਬਾ ਨਾਮਦੇਵ ਕਬੱਡੀ ਕਲੱਬ ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦ ਕਿ ਬਾਬਾ ਬੰਦਾ ਸਿੰਘ ਬਹਾਦਰ ਕਬੱਡੀ ਕਲੱਬ ਲੜਕੇ ਦੀ ਟੀਮ ਦੂਸਰੇ ਸਥਾਨ 'ਤੇ ਰਹੀ | ਇਸੇ ਤਰ੍ਹਾਂ ਲੜਕੀਆਂ ਦੀ ਟੀਮਾਂ ਦੇ ਮੁਕਾਬਲੇ 'ਚ ਮਤਲੋਢਾ ਕਬੱਡੀ ਕਲੱਬ ਹਰਿਆਣਾ ਦੀ ਟੀਮ ਪਹਿਲੇ ਤੇ ਮਹਿਣਾ ਡੈਨਮਾਰਕ ਕਬੱਡੀ ਕਲੱਬ ਮੋਗਾ ਦੀ ਟੀਮ ਦੂਸਰੇ ਸਥਾਨ 'ਤੇ ਰਹੀ | ਗੁਰਦੁਆਰਾ ਪ੍ਰਬੰਧਕ ਕਮੇਟੀ ਘੱਲੂਘਾਰਾ ਸਾਹਿਬ ਦੇ ਪ੍ਰਧਾਨ ਮਾ. ਜੌਹਰ ਸਿੰਘ ਵਲੋਂ ਜੇਤੂ ਟੀਮਾਂ ਨੂੰ ਸ਼ੀਲਡਾਂ ਤੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਾ. ਜੌਹਰ ਸਿੰਘ ਦੱਸਿਆ ਕਿ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਸ਼ਹੀਦਾਂ ਦੀ ਯਾਦ 'ਚ 3 ਰੋਜ਼ਾ ਸਮਾਗਮ ਕਰਵਾਏ ਜਾਂਦੇ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਅਤੇ ਸੰਗਤਾਂ ਸ਼ਹੀਦਾਂ ਨੂੰ ਯਾਦ ਰੱਖਦਿਆਂ ਖਾਲਸਾ ਪੰਥ ਦੀ ਕੁਰਬਾਨੀ, ਅਡੋਲਤਾ ਅਤੇ ਚੜ੍ਹਦੀ ਕਲਾ ਨੂੰ ਯਾਦ ਰੱਖਣ | ਉਨ੍ਹਾਂ ਕਿਹਾ ਕਿ ਟੂਰਨਮੈਂਟ ਕਰਵਾਉਣ ਦਾ ਮੁੱਖ ਮਕਸਦ ਸਾਡੀ ਨੌਜਵਾਨ ਪੀੜੀ ਨਸ਼ਿਆਂ ਤੋਂ ਦੂਰ ਰਹੇ ਤੇ ਆਪਣੇ ਸਰੀਰ ਨੂੰ ਤੰਦਰੁਸਤ ਕਰੇ ਤਾਂ ਜੋ ਸਿੱਖ ਕੌਮ 'ਤੇ ਭਾਰੀ ਬਣਨ ਤੇ ਤਕੜੇ ਸਰੀਰ ਸਿੱਖ ਪੰਥ ਦੀ ਰਾਖੀ ਕਰ ਸਕਣ | ਇਸ ਮੌਕੇ ਪਿ੍ੰਸੀਪਲ ਰਣਜੀਤ ਕੌਰ, ਭਾਗ ਸਿੰਘ, ਦਰਸ਼ਨ ਸਿੰਘ, ਤਸਵੀਰ ਸਿੰਘ, ਸੁਖਵਿੰਦਰ ਸਿੰਘ, ਓਾਕਾਰ ਸਿੰਘ, ਬਲਵਿੰਦਰ ਸਿੰਘ ਭਿੰਦਾ, ਸਰਵਨ ਸਿੰਘ, ਮਹਿੰਦਰ ਸਿੰਘ, ਰਣਧੀਰ ਸਿੰਘ, ਮੋਹਣ ਸਿੰਘ, ਸਿਕੰਦਰ ਸਿੰਘ, ਨਿਰਮਲ ਸਿੰਘ, ਬਾਜਾ ਸਿੰਘ, ਗੁਰਚੇਤ ਸਿੰਘ, ਅਰਜਨ ਸਿੰਘ, ਸਵਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |