30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

98 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਵਾਪਸ ਲੈਣ ਪਿੱਛੋਂ 314 ਉਮੀਦਵਾਰ ਚੋਣ ਮੈਦਾਨ 'ਚ <br/>

ਅਜੀਤ ਡੈਸਕ 20-05-2026
ਬਟਾਲਾ, 19 ਮਈ (ਸਤਿੰਦਰ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਦਾਸਪੁਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਅੱਜ 98 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ 314 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ | ਸ: ਗਿੱਲ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕਰਨ ਉਪਰੰਤ 416 ਉਮੀਦਵਾਰ ਦੇ ਕਾਗਜ਼ ਸਹੀ ਪਾਏ ਗਏ ਸਨ | ਉਨ੍ਹਾਂ ਦੱਸਿਆ ਕਿ ਬਟਾਲਾ ਨਗਰ ਨਿਗਮ ਤੋਂ 215, ਧਾਰੀਵਾਲ ਨਗਰ ਕੌਂਸਲ ਤੋਂ 73, ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ 52 ਅਤੇ ਫਤਹਿਗੜ• ਚੂੜੀਆਂ ਤੋਂ 76 ਉਮੀਦਵਾਰ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਸਨ | ਉਨ੍ਹਾਂ ਦੱਸਿਆ ਕਿ ਅੱਜ ਬਟਾਲਾ ਨਗਰ ਨਿਗਮ ਤੋਂ 30 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ | ਇਸੇ ਤਰ੍ਹਾਂ ਨਗਰ ਕੌਂਸਲ ਧਾਰੀਵਾਲ ਤੋਂ 22, ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ 31 ਅਤੇ ਨਗਰ ਕੌਂਸਲ ਫਤਹਿਗੜ੍ਹ ਚੂੜੀਆਂ ਤੋਂ 15 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ | ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ 4 ਉਮੀਦਵਾਰ ਆਮ ਆਦਮੀ ਪਾਰਟੀ ਦੇ ਬਿਨਾਂ ਮੁਕਾਬਲਾ ਜੇਤੂ ਰਹੇ ਹਨ | ਦੱਸਣਯੋਗ ਹੈ ਕਿ ਨਗਰ ਨਿਗਮ ਬਟਾਲਾ ਦੇ 50 ਵਾਰਡ, ਧਾਰੀਵਾਲ ਨਗਰ ਕੌਂਸਲ ਦੇ 13, ਫਤਹਿਗੜ੍ਹ ਚੂੜੀਆਂ ਨਗਰ ਕੌਂਸਲ ਦੇ 13 ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਨਗਰ ਕੌਂਸਲ ਦੇ 11 ਵਾਰਡ ਹਨ | ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਦਗੀਆਂ ਅਤੇ ਗਿਣਤੀ 29 ਮਈ ਨੂੰ ਸਥਾਪਿਤ ਗਿਣਤੀ ਕੇਂਦਰ 'ਤੇ ਕੀਤੀ ਜਾਵੇਗੀ |

ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ - ਮਾਮਲਾ ਦਰਜ <br/> ਅਗਲੀ ਖ਼ਬਰ 100 ਟਨ ਕੂੜੇ ਦੀ ਬਦਬੂ ਕਾਰਨ ਦੀਨਾਨਗਰ ਸ਼ਹਿਰ ਵਾਸੀ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।