30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ 21 ਤਮਗੇ <br/>

ਅਜੀਤ ਡੈਸਕ 20-05-2026
ਧਾਰੀਵਾਲ, 19 ਮਈ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਅਤੇ ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ ਦੀ ਯੋਗ ਅਗਵਾਈ ਹੇਠ ਸਕੂਲ ਦੇ ਖਿਡਾਰੀਆਂ ਨੇ ਵੁਸੂ ਐਸੋਸੀਏਸ਼ਨ ਆੱਫ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰੀ ਵੁਸ਼ੂ ਖੇਡਾਂ ਜੋ ਕਿ ਸਿੱਧੂ ਮਾਰਸ਼ਲ ਆਰਟਸ ਸਪੋਰਟਸ ਅਕੈਡਮੀ ਬਟਾਲਾ ਵਿਖੇ ਕਰਵਾਈਆਂ ਗਈਆਂ ਵਿਚ ਭਾਗ ਲਿਆ, ਜਿਸ ਵਿਚ ਪ੍ਰਦਰਸ਼ਨ ਕਰਦੇ ਅਗਮਜੋਤ ਸਿੰਘ, ਜੋਧਬੀਰ ਸਿੰਘ, ਗੁਰਵੰਸ਼ ਸਿੰਘ, ਰਣਵਿੰਦਰਜੀਤ ਕੌਰ, ਸਗੁਨਪ੍ਰੀਤ ਕੌਰ, ਅਭਿਨਵ ਰਾਜ, ਮਾਣਿਕ, ਗੁਰਮੇਹਰ ਸਿੰਘ, ਰਣਵੀਰ ਸਿੰਘ, ਮਨਿੰਦਰ ਸਿੰਘ, ਜਸਵੀਰ ਸਿੰਘ, ਦਮਨਪ੍ਰੀਤ ਕੌਰ, ਜਸਵਿੰਦਰ ਸਿੰਘ, ਜੋਹਨ, ਰਿਸ਼ਵ , ਲਵਪ੍ਰੀਤ ਸਿੰਘ, ਜੋਇਲ ਨੇ ਸੋਨ ਤਮਗੇ ਅੰਸੂਮਨ, ਕਰਨਦੀਪ ਸਿੰਘ, ਬਿਪਨਜੋਤ ਸਿੰਘ, ਨਵਕੀਰਤ ਸਿੰਘ, ਅਰਮਾਨਪ੍ਰੀਤ ਸਿੰਘ ਨੇ ਕਾਂਸੇ ਦੇ ਤਮਗੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪਹੁੰਚਣ 'ਤੇ ਵਿਦਿਆਰਥੀਆਂ ਨੂੰ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ ਵਲੋਂ ਸਨਮਾਨਿਤ ਕੀਤਾ ਗਿਆ | ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਕਿਹਾ ਕਿ ਸਾਡੇ ਹੋਣਹਾਰ ਵਿਦਿਆਰਥੀਆਂ ਦੀ ਰਾਜ ਪੱਧਰੀ ਵੁਸ਼ੂ ਮੁਕਾਬਲਿਆਂ ਲਈ ਚੋਣ ਹੋਣਾ ਸਾਰੇ ਸਕੂਲ ਪਰਿਵਾਰ ਲਈ ਮਾਣ ਦੀ ਗੱਲ ਹੈ | ਸਕੂਲ ਦੇ 15 ਵਿਦਿਆਰਥੀ ਰਾਜ ਪੱਧਰੀ ਵੁਸੂ ਖੇਡਾਂ ਲਈ 30 ਮਈ ਨੂੰ ਬਠਿੰਡਾ ਵਿਖੇ ਜਾਣਗੇ | ਇਹ ਉਪਲੱਬਧੀ ਵਿਦਿਆਰਥੀਆਂ ਦੀ ਕਠਿਨ ਮਿਹਨਤ, ਅਨੁਸਾਸ਼ਨ ਅਤੇ ਉਨ੍ਹਾਂ ਦੇ ਕੋਚ ਪੂਜਾ ਤੇ ਬਲਜੀਤ ਕੌਰ ਦੀ ਰਹਿਨੁਮਾਈ ਦਾ ਨਤੀਜਾ ਹੈ | ਪਿ੍ੰਸੀਪਲ ਕਿਰਨ ਕੇਸਰ ਨੇ ਕਿਹਾ ਕਿ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਵੂਸੂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਹਾਸਲ ਕੀਤੀ ਹੈ | ਉਨ੍ਹਾਂ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਭਾਈ ਗੁਰਦਾਸ ਮਾਡਲ ਸਕੂਲ ਭਗਵਾਨਪੁਰ ਦੇ ਦਸਵੀਂ 'ਚੋਂ ਮੈਰਿਟ 'ਚ ਰਹੇ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਬੀ.ਐਮ.ਐਸ.ਐਮ ਗਰੁੱਪ ਪੁਰਾਣਾ ਸ਼ਾਲਾ ਦਾ ਬੀ.ਏ, ਬੀ.ਸੀ.ਏ ਸਮੈਸਟਰ ਪੰਜਵੇਂ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।