01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

32ਵੀਂ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਦੀਆਂ ਸਾਰੀਆ ਤਿਆਰੀਆਂ ਮੁਕੰਮਲ : ਡਾ. ਰੰਧਾਵਾ <br/>

ਅਜੀਤ ਡੈਸਕ 20-05-2026
ਧਿਆਨਪੁਰ, 19 ਮਈ (ਕੁਲਦੀਪ ਸਿੰਘ ਸੋਨੂੰ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ 32ਵੀਂ ਪੈਦਲ ਯਾਤਰਾ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ਸੁਸਾਇਟੀ ਦੇ ਮੁਖੀ ਡਾ. ਗੁਰਦੇਵ ਸਿੰਘ ਰੰਧਾਵਾ ਦੇ ਗ੍ਰਹਿ ਪਿੰਡ ਧਾਰੋਵਾਲੀ ਵਿਖੇ ਹੋਈ | ਇਸ ਸਬੰਧੀ ਡਾ. ਗੁਰਦੇਵ ਸਿੰਘ ਰੰਧਾਵਾ ਅਤੇ ਉੱਘੇ ਸਮਾਜ ਸੇਵਕ ਤੇ ਸਫ਼ਲ ਕਾਰੋਬਾਰੀ ਹਰਪਾਲ ਸਿੰਘ ਰੰਧਾਵਾ ਧਾਰੋਵਾਲੀ ਨੇ ਦੱਸਿਆ ਕਿ ਵਿਸ਼ਵ ਸਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਤੇ ਕਦਮ-ਕਦਮ ਵਾਹਿਗੁਰੂ ਦਾ ਜਾਪ ਕਰਦੇ 2 ਜੂਨ ਨੂੰ 32ਵੀਂ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾਂ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਆਰੰਭ ਹੋਵੇਗੀ | ਪੈਦਲ ਯਾਤਰਾ ਨੂੰ ਸ਼ੁਰੂ ਕਰਨ ਮੌਕੇ ਉਚੇਚੇ ਤੌਰ 'ਤੇ ਇਲਾਕੇ ਦੀਆਂ ਸੰਗਤਾਂ, ਸੰਤ ਮਹਾਂਪੁਰਸ਼ ਅਤੇ ਰਾਜਸੀ ਆਗੂ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਇਹ ਪੈਦਲ ਯਾਤਰਾ 35 ਦਿਨਾਂ ਵਿਚ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰ ਕੇ ਫਿਰ 6 ਜੁਲਾਈ ਨੂੰ ਵਾਪਸ ਧਾਰੋਵਾਲੀ ਪਰਤੇਗੀ | ਇਸ ਮੌਕੇ ਮਨਮੋਹਨ ਸਿੰਘ ਚੈਨੇਵਾਲ, ਸਰਪੰਚ ਗੁਲਜਾਰ ਸਿੰਘ ਉਦੋਵਾਲੀ, ਪ੍ਰੋਫੈਸਰ ਗੁਰਵਿੰਦਰ ਸਿੰਘ ਮੰਮਣਕੇ, ਬਾਬਾ ਬਲਜਿੰਦਰ ਸਿੰਘ, ਬਾਬਾ ਰਣਧੀਰ ਸਿੰਘ, ਸਰਬਜਿੰਦਰ ਸਿੰਘ ਲਾਲੀ ਬਟਾਲਾ, ਦਲਜੀਤ ਸਿੰਘ ਖਾਲਸਾ ਏਡ, ਬਿਕਰਮਜੀਤ ਸਿੰਘ ਬਟਾਲਾ, ਜਤਿੰਦਰ ਸਿੰਘ ਢੋਲਕੀ ਮਾਸਟਰ ਬਟਾਲਾ ਅਤੇ ਹੈਪੀ ਸ਼ਿਕਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਕੇ.ਜੇ. ਸਿੰਘ ਨੇ ਜਨਮ ਦਿਨ ਮੌਕੇ ਬੂਟੇ ਲਗਾ ਕੇ ਵਾਤਾਵਰਨ ਸਾਫ਼-ਸੁਥਰਾ ਰੱਖਣ ਦਾ ਦਿੱਤਾ ਸੰਦੇਸ਼ ਅਗਲੀ ਖ਼ਬਰ ਹਰਚੋਵਾਲ ਦੇ ਸਾਰੇ ਮੈਡੀਕਲ ਸਟੋਰ ਅੱਜ ਬੰਦ ਰਹਿਣਗੇ-ਡਾ. ਧਾਲੀਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।