ਘੁਮਾਣ, 19 ਮਈ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਅਬਜਰਵਰ ਡਾ. ਕੇ.ਜੇ. ਸਿੰਘ ਦੇ ਜਨਮ ਦਿਨ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀ ਰਿਹਾਇਸ਼ ਘੁਮਾਣ ਵਿਖੇ ਇਕ ਸਮਾਗਮ ਕੀਤਾ ਗਿਆ | ਇਸ ਮੌਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੇ ਡਾ. ਕੇ.ਜੇ. ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਵਧਾਈਆਂ ਦਿੱਤੀਆਂ ਤੇ ਭਵਿੱਖ ਲਈ ਸ਼ੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ. ਕੇ.ਜੇ. ਸਿੰਘ ਨੇ ਬੂਟੇ ਲਗਾ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ ਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਖੁਸ਼ੀ ਦੇ ਮੌਕੇ 'ਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣਾ ਚਾਹੀਦਾ ਹੈ | ਇਸ ਮੌਕੇ ਬਲਜਿੰਦਰ ਸਿੰਘ ਬੰਮਰਾਹ, ਸੁਖਵਿੰਦਰ ਸਿੰਘ ਚੀਮਾ, ਲਖਬੀਰ ਸਿੰਘ, ਗੁਰਦੀਪ ਸਿੰਘ ਘੁਮਾਣ, ਹੀਰਾ ਸਿੰਘ ਅਤਰੀ, ਇੰਸਪੈਕਟਰ ਲਖਵਿੰਦਰ ਸਿੰਘ, ਗੁਰਨਾਮ ਸਿੰਘ ਅਠਵਾਲ, ਮਾਸਟਰ ਸੁਖਦੇਵ ਸਿੰਘ ਦਕੋਹਾ, ਬਲਵੰਤ ਸਿੰਘ ਅਠਵਾਲ ਸੰਮਤੀ ਮੈਬਰ, ਮੁਖਤਿਆਰ ਸਿੰਘ ਬਰਿਆਰ, ਡਾ. ਹਰਜਿੰਦਰ ਸਿੰਘ ਜੱਜ, ਪ੍ਰਧਾਨ ਸੰਤੋਖ ਸਿੰਘ ਮਧਰਾ, ਹੀਰਾ ਸਿੰਘ ਕੰਡੀਲਾ, ਹਰਪਾਲ ਸਿੰਘ ਨੱਥੂਖਹਿਰਾ, ਪੀ.ਏ. ਸਮਸ਼ੇਰ ਸਿੰਘ ਲੇਹਲ, ਲੈਕਚਰਾਰ ਗੁਰਨਾਮ ਸਿੰਘ ਮੰਡ, ਸਾ. ਸਰਪੰਚ ਬਲਰਾਮ ਸਿੰਘ ਬਰਿਆਰ, ਬਖਸ਼ੀਸ਼ ਸਿੰਘ ਆਦਿ ਹਾਜ਼ਰ ਸਨ |