01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਸੜਕ ਕਿਨਾਰੇ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਅਜੀਤ ਡੈਸਕ 20-05-2026
ਨੌਸ਼ਹਿਰਾ ਮੱਝਾ ਸਿੰਘ, 19 ਮਈ (ਰਵੀ ਭਗਤ)-ਪਿਛਲੇ ਲੰਬੇ ਸਮੇਂ ਤੋਂ ਸਥਾਨਕ ਛੀਨਾ ਰੋਡ ਦੇ ਗੇਟ ਨੇੜੇ ਮੁੱਖ ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰਾਂ ਕਾਰਨ ਇਲਾਕਾ ਨਿਵਾਸੀ ਤੇ ਰਾਹਗੀਰਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਇਸ ਸਬੰਧੀ ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਦੁਕਾਨਦਾਰਾਂ ਤੇ ਮੁਹਤਬਰਾਂ ਨੇ ਦੱਸਿਆ ਕਿ ਮੁੱਖ ਸੜਕ 'ਤੇ ਕੂੜੇ ਦੇ ਢੇਰਾਂ ਨਾਲ ਜਿੱਥੇ ਭਿਆਨਕ ਬਿਮਾਰੀਆਂ ਦਾ ਡਰ ਬਣਿਆ ਹੋਇਆ ਹੈ, ਉਥੇ ਸਕੂਲੀ ਬੱਚਿਆਂ, ਦੁਕਾਨਦਾਰਾਂ ਸਮੇਤ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਫ਼ਾਈ ਨਾ ਹੋਣ ਕਰ ਕੇ ਇਨ੍ਹਾਂ ਗੰਦਗੀ ਦੇ ਢੇਰਾਂ ਦੀ ਬਦਬੋ ਕਾਰਨ ਸਥਾਨਕ ਲੋਕ ਡਾਢੇ ਪ੍ਰੇਸ਼ਾਨ ਹਨ | ਦੱਸਣਯੋਗ ਹੈ ਕਿ ਸ਼ਹਿਰੀ ਇਲਾਕਿਆਂ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਚੱਲ ਰਹੀ ਹੈ, ਪਰ ਦਿਹਾਤੀ ਖੇਤਰਾਂ ਵਿਚ ਕੂੜੇ ਦੇ ਢੇਰਾਂ ਦੀ ਸਫ਼ਾਈ ਨਾ ਹੋਣਾ ਸਬੰਧਤ ਪੰਚਾਇਤਾਂ ਦੀ ਨਾਲਾਇਕੀ ਦਾ ਸਬੂਤ ਹੈ | ਸਥਾਨਕ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਕੂੜੇ ਦੇ ਗੰਦੇ ਢੇਰਾਂ ਦੀ ਸਫ਼ਾਈ ਕਰਵਾ ਕੇ ਆਮ ਲੋਕਾਂ, ਦੁਕਾਨਦਾਰਾਂ, ਸਕੂਲੀ ਬੱਚਿਆਂ ਤੇ ਰਾਹਗੀਰਾਂ ਨੂੰ ਰਾਹਤ ਦਿੱਤੀ ਜਾਵੇ |
ਪਿਛਲੀ ਖ਼ਬਰ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਪੱਛੜ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ ਦਾ ਕੰਮ ਅਗਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਸ਼ਾਹਪੁਰ ਜਾਜਨ ਵਿਖੇ ਬਣ ਰਹੇ ਖੇਡ ਮੈਦਾਨ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।