ਕੋਟਲੀ ਸੂਰਤ ਮੱਲ੍ਹੀ, 19 ਮਈ (ਕੁਲਦੀਪ ਸਿੰਘ ਨਾਗਰਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸੰਤ ਬਾਬਾ ਅਵਤਾਰ ਸਿੰਘ ਜੀ ਛੱਤਵਾਲੇ ਅੱਡਾ ਕੋਟਲੀ ਸੂਰਤ ਮੱਲ੍ਹੀ ਵਿਖੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਬਸੰਤਕੋਟ ਦੀ ਪ੍ਰਧਾਨਗੀ ਹੇਠ ਹੋਈ | ਉਪਰੰਤ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਬਸੰਤਕੋਟ ਤੇ ਕਿਸਾਨ ਆਗੂ ਪ੍ਰੀਤਮ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਹੱਕੀ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਤੇਲ ਦੀਆਂ ਕੀਮਤਾਂ ਵਧਾਉਣ ਦੀ ਸਖ਼ਤ ਨਿਖੇਧੀ ਕੀਤੀ ਗਈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਫ਼ਸਲਾਂ 'ਤੇ ਲਾਗਤ ਵਧਣ ਤੇ ਆਮਦਨੀ ਘੱਟਣ ਕਰ ਕੇ ਕਿਸਾਨ ਪ੍ਰੇਸ਼ਾਨ ਹਨ ਤੇ ਉਤੋਂ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ 'ਤੇ ਹੋਰ ਬੋਝ ਪਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬੇਲਗਾਮ ਮਹਿੰਗਾਈ ਅਤੇ ਬੇਰੁਜ਼ਗਾਰੀ ਨੇ ਹਰ ਵਰਗ ਦਾ ਜੀਵਨ ਮੁਸ਼ਕਿਲ ਬਣਾ ਦਿੱਤਾ ਹੈ | ਮੀਟਿੰਗ ਦੌਰਾਨ ਕਿਸਾਨੀ ਮੰਗਾਂ ਦੇ ਹੱਕ 'ਚ ਕਿਸਾਨਾਂ ਨੂੰ ਵੱਡੇ ਸੰਘਰਸ਼ ਲਈ ਲਾਮਬੰਦ ਕੀਤਾ ਗਿਆ | ਇਸ ਮੌਕੇ ਪ੍ਰੀਤਮ ਸਿੰਘ ਧਾਲੀਵਾਲ, ਪ੍ਰਦੀਪ ਸਿੰਘ ਬਲਾਕ ਸਕੱਤਰ, ਗੁਰਬਾਜ ਸਿੰਘ ਮੀਤ ਪ੍ਰਧਾਨ, ਗੁਰਜੰਟ ਸਿੰਘ ਬਲਾਕ ਪ੍ਰਧਾਨ ਡੇਰਾ ਬਾਬਾ ਨਾਨਕ, ਬਲਵਿੰਦਰ ਸਿੰਘ ਮੀਤ ਪ੍ਰਧਾਨ, ਮਨਜੀਤ ਸਿੰਘ ਬਲਾਕ ਪ੍ਰਧਾਨ, ਬਲਦੇਵ ਸਿੰਘ ਡੁੱਲਟ, ਦਲੀਪ ਸਿੰਘ ਰਾਜੇਕੇ, ਕੁਲਦੀਪ ਸਿੰਘ ਇਕਾਈ ਪ੍ਰਧਾਨ, ਸੁੱਚਾ ਸਿੰਘ ਇਕਾਈ ਪ੍ਰਧਾਨ, ਸਤਨਾਮ ਸਿੰਘ ਇਕਾਈ ਪ੍ਰਧਾਨ, ਅਮਨ ਕੁਮਾਰ ਇਕਾਈ ਪ੍ਰਧਾਨ ਮੋਹਲੋਵਾਲੀ, ਅਸੋਕ ਕੁਮਾਰ ਇਕਾਈ ਪ੍ਰਧਾਨ, ਬਾਬਾ ਅੱਛਰ ਸਿੰਘ, ਸਵਿੰਦਰ ਸਿੰਘ ਜੀਵਨ ਨੰਗਲ, ਪਿਆਰਾ ਸਿੰਘ ਕੋਟਲੀ, ਬਾਬਾ ਸੁਖਦੇਵ ਸਿੰਘ ਭਗਵਾਨਪੁਰ, ਬਾਬਾ ਸੁੱਚਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |