01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਭਾਜਪਾ ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਦੇ ਰੋਸ ਵਜੋਂ ਪ੍ਰਦਰਸ਼ਨ <br/>

ਅਜੀਤ ਡੈਸਕ 20-05-2026
ਬਟਾਲਾ, 19 ਮਈ (ਹਰਦੇਵ ਸਿੰਘ ਸੰਧੂ)-26 ਮਈ ਨੂੰ ਬਟਾਲਾ ਨਗਰ ਨਿਗਮ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ 45 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਲ ਕਰਵਾਏ ਗਏ ਸਨ | ਇਨ੍ਹਾਂ ਕਾਗਜ਼ਾਂ ਦੀ ਪੜਤਾਲ ਬੀਤੇ ਦਿਨ ਕੀਤੀ ਗਈ, ਜਿਸ ਦੌਰਾਨ ਭਾਜਪਾ ਦੇ 45 ਵਿਚੋਂ 21 ਮੈਂਬਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ | ਇਸ ਮਾਮਲੇ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂਆਂ ਵਲੋਂ ਦੋਸ਼ ਲਗਾਏ ਗਏ ਕਿ ਸਾਡੀ ਪਾਰਟੀ ਦੇ ਉਮੀਦਵਾਰਾਂ ਦੇ ਜਾਣਬੁੱਝ ਕੇ ਕਾਗਜ਼ ਰੱਦ ਕੀਤੇ ਗਏ ਹਨ, ਜਿਸ ਨੂੰ ਲੈ ਕੇ ਬਟਾਲਾ ਭਾਜਪਾਈਆਂ ਵਲੋਂ ਰੋਸ ਪ੍ਰਗਟ ਕੀਤਾ ਗਿਆ ਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸਥਾਨਕ ਗਾਂਧੀ ਚੌਕ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਨਗਰ ਨਿਗਮ ਤੇ ਨਗਰ ਕੌਸਲ ਚੋਣਾਂ 'ਚ ਧੱਕੇ ਨਾਲ ਜਿੱਤ ਹਾਸਲ ਕਰਨਾ ਚਾਹੁੰਦੀ ਹੈ, ਜਿਸ ਨੂੰ ਸੂਬੇ ਦੇ ਲੋਕ ਕਦੀ ਵੀ ਪੂਰਾ ਨਹੀਂ ਹੋਣ ਦੇਣਗੇ | ਇਸ ਮੌਕੇ ਅਵਿਨਾਸ਼ ਰਾਏ ਖੰਨਾ ਇੰਚਾਰਜ, ਰਾਕੇਸ਼ ਰਾਠੌਰ ਜਨਰਲ ਸਕੱਤਰ ਪੰਜਾਬ, ਹੀਰਾ ਵਾਲੀਆ ਜ਼ਿਲ•ਾ ਪ੍ਰਧਾਨ, ਬਲਵਿੰਦਰ ਸਿੰਘ ਲਾਡੀ, ਅੰਬਿਕਾ ਖੰਨਾ, ਪਰਮਿੰਦਰ ਸਿੰਘ ਚੀਮਾ, ਅਮਨਦੀਪ ਸਿੰਘ, ਰਾਕੇਸ਼ ਭਾਟੀਆ, ਆਸ਼ੂ ਹਾਂਡਾ, ਤਰੁਣਜੀਤ ਕੌਰ, ਸ਼ਸੀ ਭੂਸ਼ਣ, ਭੂਸ਼ਣ ਬਜਾਜ, ਅਨੀਸ਼ ਅਗਰਵਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦੀਨਾਨਗਰ ਸ਼ਹਿਰ ਦੇ ਵਿਕਾਸ ਲਈ 1.80 ਕਰੋੜ ਖ਼ਰਚ ਕਰੇਗੀ 'ਆਪ' ਸਰਕਾਰ-ਸ਼ਮਸ਼ੇਰ ਸਿੰਘ ਅਗਲੀ ਖ਼ਬਰ ਲਾਂਸ ਨਾਇਕ ਪ੍ਰਭਸ਼ਰਨ ਸਿੰਘ ਭੰਗੂ ਦੀ ਤਿਰੰਗੇ 'ਚ ਲਿਪਟੀ ਮਿ੍ਤਕ ਦੇਹ ਕਲਾਨੌਰ ਪਹੁੰਚੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।