01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਦੀਨਾਨਗਰ ਸ਼ਹਿਰ ਦੇ ਵਿਕਾਸ ਲਈ 1.80 ਕਰੋੜ ਖ਼ਰਚ ਕਰੇਗੀ 'ਆਪ' ਸਰਕਾਰ-ਸ਼ਮਸ਼ੇਰ ਸਿੰਘ

ਅਜੀਤ ਡੈਸਕ 20-05-2026
ਦੀਨਾਨਗਰ, 19 ਮਈ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਦੀਨਾਨਗਰ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਤੇ ਚੱਲ ਰਹੇ ਕੰਮਾਂ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਲੋਕਾਂ ਦੇ ਕੰਮ ਬਿਨ੍ਹਾਂ ਭੇਦਭਾਵ ਦੇ ਕੀਤੇ ਜਾ ਰਹੇ ਹਨ | ਇਸ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੀਨਾਨਗਰ ਸ਼ਹਿਰ ਦੇ ਵਿਕਾਸ ਕਾਰਜਾਂ ਬਾਰੇ ਕਿਹਾ ਕਿ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੇ ਕੁਝ ਕੰਮ ਚੱਲ ਰਹੇ ਹਨ ਅਤੇ ਆਉਂਦੇ ਦਿਨਾਂ ਦੌਰਾਨ ਪੰਜਾਬ ਸਰਕਾਰ ਦੀਨਾਨਗਰ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 1.80 ਕਰੋੜ ਹੋਰ ਖ਼ਰਚ ਕਰੇਗੀ | ਜਿਸ ਦੀ ਟੈਂਡਰ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ ਤੇ ਨੇਪਰੇ ਚੜ੍ਹਨ ਉਪਰੰਤ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਜਾਣਗੇ | ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ 'ਚ ਵਿਸ਼ਵਾਸ ਰੱਖਦੀ ਹੈ ਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ 'ਚ ਰੱਖ ਕੇ ਕੰਮ ਕੀਤੇ ਜਾ ਰਹੇ ਹਨ | ਇਸ ਮੌਕੇ 'ਆਪ' ਆਗੂ ਚੰਦਰ ਸ਼ੇਖਰ ਦੀਪਾ, ਪ੍ਰਦੀਪ ਕੁਮਾਰ ਨੰਨ੍ਹੀ, ਵਿਜੇ ਕੁਮਾਰ ਪਿੰਕਾ, ਅੰਜਲੀ ਅਤਰੀ, ਸ਼ਮਸ਼ੇਰ ਸਿੰਘ ਅਤੇ ਰਵੀਸ਼ ਬਹਿਲ ਦੇ ਇਲਾਵਾ ਹੋਰ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਡਿਊਟੀਆਂ ਤੋਂ ਤੰਗ ਸਰਵ ਆਂਗਣਵਾੜੀ ਯੂਨੀਅਨ ਸੂਬਾ ਪ੍ਰਧਾਨ ਛੀਨਾ ਤੇ ਚਾਹਲ ਨੇ ਦਿੱਤੀ ਚਿਤਾਵਨੀ ਅਗਲੀ ਖ਼ਬਰ ਭਾਜਪਾ ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਦੇ ਰੋਸ ਵਜੋਂ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।