02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮਾਨ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਦਿਨ-ਰਾਤ ਇਕ ਕੀਤਾ-ਸਰਪੰਚ ਸੁਖਦੇਵ ਕੌਰ

ਅਜੀਤ ਡੈਸਕ 20-05-2026
ਤਿੱਬੜ, 19 ਮਈ (ਸੋਹਨ ਮਲਿਕ)-ਪਿੰਡ ਬੱਬਰੀ ਨੰਗਲ ਦੀ ਗ੍ਰਾਮ ਪੰਚਾਇਤ ਵਲੋਂ ਹਲਕਾ ਇੰਚਾਰਜ ਰਮਨ ਬਹਿਲ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਅੰਦਰ ਵਿਕਾਸ ਕਾਰਜ ਕਰਵਾਏ ਗਏ ਹਨ | ਇਸ ਸਬੰਧੀ ਸਰਪੰਚ ਸੁਖਦੇਵ ਕੌਰ, ਬਲਾਕ ਪ੍ਰਧਾਨ ਹਿਤਪਾਲ ਸਿੰਘ ਨੇ ਦੱਸਿਆ ਕਿ ਪਿੰਡ ਦੀ ਹਰ ਗਲੀ ਤੇ ਸੜਕ ਨੂੰ ਪੱਕਾ ਕਰਨ ਸਮੇਤ ਸੀਵਰੇਜ ਦਾ ਵਧੀਆ ਪ੍ਰਬੰਧ ਕੀਤਾ ਗਿਆ ਹੈ | ਨਾਲ ਹੀ ਪਿੰਡ ਦੇ ਸ਼ਮਸ਼ਾਨਘਾਟ ਵਿਚ ਕੁਰਸੀਆਂ ਲਗਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਹੇਠ ਹਲਕੇ ਦਾ ਨਿਰੰਤਰ ਵਿਕਾਸ ਹੋ ਰਿਹਾ ਹੈ ਤੇ ਪਿੰਡ ਅੰਦਰ ਵੀ ਵਿਕਾਸ ਦੇ ਕੰਮ ਹੋਏ ਹਨ | ਸਰਪੰਚ ਸੁਖਦੇਵ ਕੌਰ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਕੀਤੇ ਵਿਕਾਸ ਕੰਮਾਂ ਕਰਕੇ ਸਮੁੱਚੀ ਪੰਚਾਇਤ ਤੇ ਹਰ ਪਿੰਡ ਵਾਸੀ ਖੁਸ਼ ਤੇ ਸੰਤੁਸ਼ਟ ਹੈ ਅਤੇ ਆਉਣ ਵਾਲੀਆਂ ਚੋਣਾਂ ਦੌਰਾਨ ਲੋਕ ਮਾਨ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਤੇ ਪੰਜਾਬ ਅੰਦਰ ਇਕ ਵਾਰ ਫਿਰ ਮਾਨ ਸਰਕਾਰ ਨੂੰ ਸੱਤਾ 'ਚ ਲਿਆਉਣ ਲਈ ਤਿਆਰ ਹੈ |
ਪਿਛਲੀ ਖ਼ਬਰ ਰਾਕੇਸ਼ ਪੋਪਲੀ ਅਬਜ਼ਰਵਰ ਗੁਰਦਾਸਪੁਰ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਪਿੰਡ ਸ਼ਮਸ਼ੇਰਪੁਰ ਵਿਖੇ ਵਿਕਾਸ ਕਾਰਜ ਜ਼ੋਰਾਂ 'ਤੇ-ਸਰਪੰਚ ਮਨਦੀਪ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।