ਪਠਾਨਕੋਟ, 19 ਮਈ (ਸੰਧੂ)-ਏਾਜਲਸ ਪਬਲਿਕ ਸਕੂਲ ਮਾਮੂਨ ਪਠਾਨਕੋਟ ਦੇ ਚੇਅਰਮੈਨ ਗੁਰਕਿ੍ਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਸਿੱਖਿਆ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਇਕ ਮਜ਼ਬੂਤ, ਨੈਤਿਕ ਤੇ ਤਰਕਸ਼ੀਲ ਸਮਾਜ ਦੀ ਨੀਂਹ ਵੀ ਚੰਗੀ ਸਿੱਖਿਆ ਨਾਲ ਹੀ ਰੱਖੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ 'ਚ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਵੀ ਵਿਦਿਆਰਥੀਆਂ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਦੱਸਿਆ ਕਿ ਏਾਜਲਸ ਪਬਲਿਕ ਸਕੂਲ ਮਾਮੂਨ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਤੇ ਗੁਣਵੱਤਾ ਭਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਸਕੂਲ ਵਿਚ ਸਮੇਂ-ਸਮੇਂ 'ਤੇ ਸੱਭਿਆਚਾਰਕ ਗਤੀਵਿਧੀਆਂ, ਖੇਡ ਮੁਕਾਬਲੇ, ਸੈਮੀਨਾਰ ਅਤੇ ਪੇ੍ਰਰਨਾਦਾਇਕ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਦੇ ਅੰਦਰ ਲੁਕੀ ਹੋਈ ਪ੍ਰਤਿਭਾ ਨੂੰ ਨਿਖਾਰਿਆ ਜਾ ਸਕੇ | ਸਕੂਲ ਵਿਚ ਸਮਾਰਟ ਕਲਾਸਰੂਮ, ਆਧੁਨਿਕ ਸਾਇੰਸ ਅਤੇ ਕੰਪਿਊਟਰ ਲੈਬਾਂ, ਸੁਵਿਧਾਜਨਕ ਲਾਇਬ੍ਰੇਰੀ, ਖੇਡਾਂ ਲਈ ਵਿਸ਼ਾਲ ਮੈਦਾਨ ਅਤੇ ਤਜਰਬੇਕਾਰ ਅਧਿਆਪਕਾਂ ਦੀ ਸਹੂਲਤ ਉਪਲੱਬਧ ਕਰਵਾਈ ਗਈ ਹੈ | ਚੇਅਰਮੈਨ ਗੁਰਕਿ੍ਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਇਸ ਲਈ ਸਮੇਂ-ਸਮੇਂ 'ਤੇ ਖੇਡ ਮੁਕਾਬਲੇ, ਸੱਭਿਆਚਾਰਕ ਪ੍ਰੋਗਰਾਮ, ਡਿਬੇਟ, ਕੁਇਜ਼ ਮੁਕਾਬਲੇ ਅਤੇ ਪੇ੍ਰਰਨਾਦਾਇਕ ਸੈਮੀਨਾਰ ਕਰਵਾਏ ਜਾਂਦੇ ਹਨ, ਤਾਂ ਜੋ ਬੱਚਿਆਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਨਿਖਾਰਿਆ ਜਾ ਸਕੇ | ਚੇਅਰਮੈਨ ਗੁਰਕਿ੍ਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦੇ ਸਾਂਝੇ ਯਤਨਾਂ ਨਾਲ ਹੀ ਬੱਚਿਆਂ ਨੂੰ ਉਚਾਈਆਂ ਤੱਕ ਪਹੁੰਚਾਇਆ ਜਾ ਸਕਦਾ ਹੈ |