03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਤੇ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 20-05-2026
ਪਠਾਨਕੋਟ, 19 ਮਈ (ਸੰਧੂ)-ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦਾ 10ਵੀਂ ਅਤੇ 12ਵੀਂ ਜਮਾਤ ਦਾ ਬੋਰਡ ਪ੍ਰੀਖਿਆ ਨਤੀਜਾ ਇਸ ਸਾਲ ਵੀ ਬਹੁਤ ਹੀ ਸ਼ਾਨਦਾਰ ਰਿਹਾ | ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਤੇ ਪਿ੍ੰਸੀਪਲ ਸੁਨੀਤਾ ਪਾਲ ਵਲੋਂ ਸਫਲ ਵਿਦਿਆਰਥਣਾਂ, ਮਾਪਿਆਂ ਤੇ ਅਧਿਆਪਕ ਵਰਗ ਨੂੰ ਵਧਾਈ ਦਿੱਤੀ ਗਈ | ਸਕੂਲ ਵਿਚ ਕਰਵਾਏ ਸਨਮਾਨ ਸਮਾਗਮ ਦੌਰਾਨ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ | ਪਿ੍ੰਸੀਪਲ ਸੁਨੀਤਾ ਪਾਲ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥਣਾਂ ਦੀ ਮਿਹਨਤ, ਅਧਿਆਪਕਾਂ ਦੇ ਸਹੀ ਮਾਰਗ ਦਰਸ਼ਨ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਕੂਲ ਦਾ ਮਕਸਦ ਵਿਦਿਆਰਥਣਾਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ-ਨਾਲ ਆਤਮ ਨਿਰਭਰ ਬਣਾਉਣਾ ਹੈ | ਸਕੂਲ ਪ੍ਰਬੰਧਕਾਂ ਨੇ ਵੀ ਵਿਦਿਆਰਥਣਾਂ ਦੀ ਇਸ ਉਪਲੱਬਧੀ 'ਤੇ ਖੁਸ਼ੀ ਜਤਾਉਂਦਿਆਂ ਅਧਿਆਪਕਾਂ ਦੀ ਕਾਰਗੁਜ਼ਾਰੀ ਅਤੇ ਸਕੂਲ ਦੇ ਵਧੀਆ ਸਿੱਖਿਆਕ ਮਾਹੌਲ ਦੀ ਸਰਾਹਨਾ ਕੀਤੀ | ਵਿਦਿਆਰਥਣਾਂ ਨੇ ਆਪਣੀ ਸਫਲਤਾ ਦਾ ਸਿਹਰਾ ਸਕੂਲ ਦੀ ਸਿੱਖਿਆ ਪ੍ਰਣਾਲੀ, ਅਧਿਆਪਕਾਂ ਦੇ ਸਹਿਯੋਗ ਅਤੇ ਪਿ੍ੰਸੀਪਲ ਦੀ ਪ੍ਰੇਰਨਾ ਨੂੰ ਦਿੱਤਾ | ਸਮਾਗਮ ਦੇ ਅੰਤ 'ਚ ਸਕੂਲ ਪ੍ਰਬੰਧਕਾਂ ਵਲੋਂ ਸਾਰੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੱੁਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਸਕੂਲ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਵੀ ਹਾਜ਼ਰ ਸੀ |

ਪਿਛਲੀ ਖ਼ਬਰ ਜਨਗਣਨਾ ਡਿਊਟੀ ਦੌਰਾਨ ਅਧਿਆਪਕ ਹੋਇਆ ਬੇਹੋਸ਼ ਅਗਲੀ ਖ਼ਬਰ ਪੀਠ ਪ੍ਰੀਸ਼ਦ ਅਦਿੱਤਿਆ ਵਾਹਿਨੀ ਆਨੰਦ ਵਾਹਿਨੀ ਸ਼ਾਖਾ ਖ਼ਾਨਪੁਰ ਮਨਵਾਲ ਵਲੋਂ ਸੰੁਦਰ ਕਾਂਡ ਪਾਠ ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।