04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਤਿੱਬੜ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਘਰ 'ਤੇ ਫਾਈਰਿੰਗ-ਪੁਲਿਸ ਵਲੋਂ ਜਾਂਚ ਸ਼ੁਰੂ <br/>

ਅਜੀਤ ਡੈਸਕ 20-05-2026
ਤਿੱਬੜ, 19 ਮਈ (ਭੁਪਿੰਦਰ ਸਿੰਘ ਬੋਪਾਰਾਏ)-ਪਿੰਡ ਤਿੱਬੜ ਦੇ ਇਕ ਘਰ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਸਬੰਧੀ ਥਾਣਾ ਤਿੱਬੜ ਵਿਖੇ ਪੁਲਿਸ ਵਲੋਂ ਮੁਕੱਦਮਾ ਨੰਬਰ 71 ਦਰਜ ਕੀਤਾ ਗਿਆ ਹੈ | ਘਟਨਾ ਤੋਂ ਬਾਅਦ ਪਿੰਡ ਅੰਦਰ ਡਰ ਤੇ ਸਹਿਮ ਪਾਇਆ ਗਿਆ | ਜਾਣਕਾਰੀ ਅਨੁਸਾਰ ਪਿੰਡ ਦੀ ਲਹਿੰਦੀ ਪੱਤੀ ਦੇ ਗੁਰਦੁਆਰਾ ਸਾਹਿਬ ਕੋਲ ਇਕ ਘਰ ਵਿਚ ਇਹ ਘਟਨਾ ਵਾਪਰੀ ਹੈ | ਪਿੰਡ ਦਾ ਇਕ ਨੌਜਵਾਨ ਵਿਦੇਸ਼ ਤੋਂ ਪਰਤਿਆ ਸੀ, ਜਿਸ ਦੇ ਘਰ ਗੋਲੀ ਚੱਲੀ ਹੈ | ਉਕਤ ਨੌਜਵਾਨ ਦੇ ਘਰ ਮੂੰਹ ਬੰਨ੍ਹ ਕੇ ਕੁਝ ਲੋਕ ਸ਼ਾਮਿਲ ਹੋਏ ਸਨ, ਜਿਨ੍ਹਾਂ ਵਲੋਂ ਪਹਿਲਾਂ ਵਿਦੇਸ਼ ਤੋਂ ਪਰਤੇ ਵਿਅਕਤੀ ਬਾਰੇ ਪੁੱਛ ਪੜਤਾਲ ਕੀਤੀ ਗਈ ਅਤੇ ਜਦੋਂ ਉਸ ਬਾਰੇ ਘਰ ਵਿਚ ਮੌਜੂਦ ਉਸ ਦੇ ਪਿਤਾ ਨੇ ਪੁੱਛਿਆ ਕਿ ਪਹਿਲਾਂ ਤੁਸੀਂ ਆਪਣੇ ਬਾਰੇ ਦੱਸੋ ਤਾਂ ਵਿਅਕਤੀ ਜਾਂਦੇ ਹੋਏ ਫਾਇਰ ਕਰਕੇ ਚਲੇ ਗਏ | ਇਸ ਸਬੰਧੀ ਜਦੋਂ ਥਾਣਾ ਤਿੱਬੜ ਦੀ ਮੁਖੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਮੌਕੇ ਤੋਂ 2 ਖਾਲੀ ਖ਼ੋਲ ਬਰਾਮਦ ਕੀਤੇ ਗਏ ਹਨ | ਪੁਲਿਸ ਟੀਮ ਵਲੋਂ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਜਦੋਂ ਕਿ ਨੇੜਲੇ ਇਲਾਕਿਆਂ ਦੇ ਸੀ.ਸੀ.ਟੀ.ਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤ ਵੀ ਖੰਗਾਲੇ ਜਾ ਰਹੇ ਹਨ ਤਾਂ ਜੋ ਦੋਸ਼ੀਆਂ ਦੀ ਪਹਿਚਾਣ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਜਲਦ ਦੋਸ਼ੀਆਂ ਦੀ ਪਹਿਚਾਣ ਕਰਕੇ ਗਿ੍ਫ਼ਤਾਰ ਕੀਤਾ ਜਾਵੇਗਾ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਸੈਂਸਜ਼-27 ਅਧੀਨ ਕੀਤੇ ਗਏ ਕਾਰਜਾਂ ਦਾ ਕੀਤਾ ਰਿਵਿਊ ਅਗਲੀ ਖ਼ਬਰ ਬਟਾਲਾ ਦੇ ਵਾਰਡ ਨੰਬਰ 19 'ਚੋਂ ਅਨੂੰ ਬਾਲਾ ਦੇ ਹੱਕ ਵਿਚ ਚੋਣ ਪ੍ਰਚਾਰ ਸਿਖਰਾਂ 'ਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।