04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਸੈਂਸਜ਼-27 ਅਧੀਨ ਕੀਤੇ ਗਏ ਕਾਰਜਾਂ ਦਾ ਕੀਤਾ ਰਿਵਿਊ

ਅਜੀਤ ਡੈਸਕ 20-05-2026
ਪਠਾਨਕੋਟ, 19 ਮਈ (ਆਸ਼ੀਸ਼ ਸ਼ਰਮਾ)-ਸੈਂਸਜ਼-27 ਅਧੀਨ ਅੱਜ ਪਿ੍ੰਸੀਪਲ ਸੈਂਸਜ਼-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸੈਂਸਜ਼-27 ਦੀ ਰਿਵਿਊ ਮੀਟਿੰਗ ਆਯੋਜਿਤ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਅਰਸ਼ਦੀਪ ਸਿੰਘ ਲੁਬਾਣਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ: ਜਸਵੰਤ ਸਿੰਘ, ਐਸ.ਡੀ.ਐਮ. ਪਠਾਨਕੋਟ ਮਨਦੀਪ ਮਾਨ, ਐਸ.ਡੀ.ਐਮ. ਧਾਰਕਲਾਂ ਸ਼ੰਕਰ ਸ਼ਰਮਾ, ਡੀ.ਆਰ.ਓ. ਪਠਾਨਕੋਟ ਸੰਜੀਵ ਪਠਾਨੀਆ, ਡਿਪਟੀ ਡੀ.ਈ.ਓ. (ਐਲੀ:) ਡੀ.ਜੀ. ਸਿੰਘ ਅਤੇ ਹੋਰ ਵੱਖ-ਵੱਖ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਮੀਟਿੰਗ ਦੌਰਾਨ ਪਿ੍ੰਸੀਪਲ ਸੈਂਸਜ਼-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਵਲੋਂ ਸੈਂਸਜ਼-27 ਅਧੀਨ ਕੀਤੇ ਗਏ ਕਾਰਜਾਂ ਦਾ ਰਿਵਿਊ ਕੀਤਾ | ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਮਰਦਮਸ਼ੁਮਾਰੀ ਦੇ ਅੰਕੜੇ ਸਰਕਾਰੀ ਨੀਤੀਆਂ, ਵਿਕਾਸ ਯੋਜਨਾਵਾਂ ਤੇ ਫ਼ੰਡਾਂ ਦੀ ਵੰਡ ਦਾ ਆਧਾਰ ਬਣਦੇ ਹਨ | ਇਸ ਲਈ ਹਰ ਨਾਗਰਿਕ ਵਲੋਂ ਸਹੀ, ਪੂਰੀ ਅਤੇ ਸਮੇਂ ਸਿਰ ਜਾਣਕਾਰੀ ਦੇਣੀ ਜ਼ਰੂਰੀ ਹੈ | ਜਾਣਕਾਰੀ ਗੁਪਤ ਰੱਖੀ ਜਾਵੇਗੀ ਅਤੇ ਇਸ ਦੀ ਵਰਤੋਂ ਸਿਰਫ਼ ਅੰਕੜਿਆਂ ਦੇ ਵਿਸ਼ਲੇਸ਼ਣ ਲਈ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਿਖਲਾਈ ਪ੍ਰਾਪਤ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ | ਸ਼ਹਿਰੀ ਅਤੇ ਪੇਂਡੂ ਖੇਤਰਾਂ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ, ਪੰਚਾਇਤਾਂ ਅਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਮਰਦਮਸ਼ੁਮਾਰੀ ਮੁਹਿੰਮ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਸਰਕਾਰੀ ਸਟਾਫ਼ ਨੂੰ ਸਹਿਯੋਗ ਦੇਣ ਤਾਂ ਜੋ 100 ਫ਼ੀਸਦੀ ਗਣਨਾ ਯਕੀਨੀ ਬਣਾਈ ਜਾ ਸਕੇ |
ਪਿਛਲੀ ਖ਼ਬਰ ਕਾਂਗਰਸ ਨੂੰ ਝਟਕਾ, ਜਥੇਦਾਰ ਮੋਹਨ ਸਿੰਘ ਦੀ ਅਗਵਾਈ ਹੇਠ ਕਈ ਵਰਕਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਤਿੱਬੜ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਘਰ 'ਤੇ ਫਾਈਰਿੰਗ-ਪੁਲਿਸ ਵਲੋਂ ਜਾਂਚ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।