04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕਾਂਗਰਸ ਨੂੰ ਝਟਕਾ, ਜਥੇਦਾਰ ਮੋਹਨ ਸਿੰਘ ਦੀ ਅਗਵਾਈ ਹੇਠ ਕਈ ਵਰਕਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

ਅਜੀਤ ਡੈਸਕ 20-05-2026
ਪਠਾਨਕੋਟ, 19 ਮਈ (ਸੰਧੂ)-ਪਠਾਨਕੋਟ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਜਥੇਦਾਰ ਮੋਹਨ ਸਿੰਘ ਦੀ ਅਗਵਾਈ ਹੇਠ ਕਈ ਵਰਕਰਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ | ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ 'ਚ ਰਣਜੀਤ ਸਿੰਘ, ਕੁਲਦੀਪ ਸਿੰਘ, ਸਿਕੰਦਰ ਸਿੰਘ, ਸੁਖਦੇਵ ਸਿੰਘ, ਸੁਖਜਿੰਦਰ ਸਿੰਘ, ਪਰਮਜੀਤ ਸਿੰਘ, ਪ੍ਰਤਾਪ ਸਿੰਘ ਅਤੇ ਅਵਤਾਰ ਸਿੰਘ ਸਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਪਠਾਨਕੋਟ ਸੁਰਿੰਦਰ ਸਿੰਘ ਕੰਵਰ ਮਿੰਟੂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੂ, ਕੋਰ ਕਮੇਟੀ ਮੈਂਬਰ ਬਲਵਿੰਦਰ ਸਿੰਘ ਅਤੇ ਜਨਰਲ ਸਕੱਤਰ ਗੁਰਨਾਮ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਆਗੂਆਂ ਨੇ ਪਾਰਟੀ ਵਿਚ ਸ਼ਾਮਿਲ ਹੋਏ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਵਾਲੀ ਪਾਰਟੀ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਅਕਾਲੀ ਦਲ ਨੂੰ ਭਰਵਾਂ ਸਮਰਥਨ ਮਿਲੇਗਾ | ਇਸ ਮੌਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ |

ਪਿਛਲੀ ਖ਼ਬਰ ਪਿੰਡ ਦਰਬਾਹਨ ਵਿਖੇ ਨੁਕਸਾਨਿਆ ਗਿਆ ਪੁਲ ਕਿਸੇ ਵੱਡੇ ਹਾਦਸੇ ਨੰੂ ਦੇ ਰਿਹਾ ਸੱਦਾ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਸੈਂਸਜ਼-27 ਅਧੀਨ ਕੀਤੇ ਗਏ ਕਾਰਜਾਂ ਦਾ ਕੀਤਾ ਰਿਵਿਊ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।