05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਵਾਰਡ ਨੰਬਰ 35 'ਚ ਅਕਾਲੀ ਦਲ ਦੇ ਚੋਣ ਦਫ਼ਤਰ ਦਾ ਉਦਘਾਟਨ <br/>

ਅਜੀਤ ਡੈਸਕ 20-05-2026
ਪਠਾਨਕੋਟ, 19 ਮਈ (ਸੰਧੂ)-ਨਗਰ ਨਿਗਮ ਪਠਾਨਕੋਟ ਚੋਣਾਂ ਨੂੰ ਮੁੱਖ ਵਿਚ ਰੱਖਦਿਆਂ ਪਠਾਨਕੋਟ ਦੇ ਵਾਰਡ ਨੰਬਰ-35 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਨਾਮ ਸਿੰਘ ਦੇ ਚੋਣ ਦਫ਼ਤਰ ਦਾ ਉਦਘਾਟਨ ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਵਲੋਂ ਰਿਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਅਤੇ ਹਲਕਾ ਇੰਚਾਰਜ ਪਠਾਨਕੋਟ ਸੁਰਿੰਦਰ ਸਿੰਘ ਕੰਵਰ ਮਿੰਟੂ, ਜ਼ਿਲ੍ਹਾ ਵਪਾਰ ਵਿੰਗ ਦੇ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਅਤੇ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਮੁੱਖ ਤੌਰ 'ਤੇ ਹਾਜ਼ਰ ਹੋਏ | ਸਮਾਗਮ ਦੌਰਾਨ ਆਗੂਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿਚ ਪਾਰਟੀ ਦੇ ਉਮੀਦਵਾਰਾਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਵਲੋਂ ਸਮੇਂ-ਸਮੇਂ 'ਤੇ ਕਰਵਾਏ ਵਿਕਾਸ ਕਾਰਜਾਂ ਦੇ ਆਧਾਰ 'ਤੇ ਅਕਾਲੀ ਦਲ ਦੇ ਹੱਕ ਵਿਚ ਫ਼ੈਸਲਾ ਕਰਨਗੇ | ਆਗੂਆਂ ਵਰਕਰਾਂ ਨੂੰ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਉਮੀਦਵਾਰਾਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ ਗੁਰੂ ਯੂਥ ਪ੍ਰਧਾਨ ਅਕਾਲੀ ਦਲ, ਹਰਪ੍ਰੀਤ ਸਿੰਘ ਰਾਜਾ ਸਰਕਲ ਪ੍ਰਧਾਨ, ਸੋਈ ਪੰਜਾਬ ਦੇ ਮੀਤ ਪ੍ਰਧਾਨ ਅਨਹਦ ਪ੍ਰਭਾਕਰ, ਵਿਕਰਮ ਚੌਧਰੀ ਅਤੇ ਸੌਰਵ ਮਹਿਰਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ |

ਪਿਛਲੀ ਖ਼ਬਰ ਵਾਰਡ ਨੰਬਰ-35 ਤੋਂ ਅਮਿਤ ਮਿੱਠੂ ਆਜ਼ਾਦ ਉਮੀਦਵਾਰ ਵਜੋਂ ਮੈਦਾਨ 'ਚ ਉੱਤਰੇ <br/> ਅਗਲੀ ਖ਼ਬਰ ਹੋਣਹਾਰ ਵਿਦਿਆਰਥਣ ਨੂੰ ਵਜ਼ੀਫਾ ਭੇਟ ਕਰਕੇ ਨਵ-ਨਿਯੁਕਤ ਵੀ.ਡੀ.ਜੀ-1 ਲਾਇਨ ਰਾਜੀਵ ਖੋਸਲਾ ਨੇ ਦਿੱਤਾ ਸਿੱਖਿਆ ਨੂੰ ਉਤਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।