20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਅਮਿਤ ਵਿੱਜ ਨੇ ਕਾਂਗਰਸੀ ਉਮੀਦਵਾਰ ਸ਼ਿਵ ਰਾਮ ਬੰਟੀ ਲਈ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 21-05-2026
ਪਠਾਨਕੋਟ, 20 ਮਈ (ਸੰਧੂ)-ਨਗਰ ਨਿਗਮ ਪਠਾਨਕੋਟ ਦੇ ਵਾਰਡ ਨੰਬਰ-1 ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਸਾਬਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖ਼ਜ਼ਾਨਚੀ ਅਮਿਤ ਵਿੱਜ ਵਲੋਂ ਕਾਂਗਰਸੀ ਉਮੀਦਵਾਰ ਸ਼ਿਵ ਰਾਮ ਬੰਟੀ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਅਮਿਤ ਵਿੱਜ ਨੇ ਵਾਰਡ ਦੇ ਵੱਖ-ਵੱਖ ਇਲਾਕਿਆਂ 'ਚ ਲੋਕਾਂ ਨਾਲ ਸੰਪਰਕ ਕਰਦਿਆਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੇ ਭਲੇ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਰਹੀ ਹੈ ਤੇ ਇਸ ਵਾਰ ਵੀ ਨਗਰ ਨਿਗਮ ਵਿਚ ਕਾਂਗਰਸ ਦੀ ਮਜ਼ਬੂਤ ਟੀਮ ਬਣਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ਿਵ ਰਾਮ ਬੰਟੀ ਇਕ ਇਮਾਨਦਾਰ, ਮਿਹਨਤੀ ਅਤੇ ਲੋਕਾਂ ਦੇ ਹਰ ਦੁੱਖ-ਸੁੱਖ ਵਿਚ ਖੜ੍ਹਨ ਵਾਲੇ ਉਮੀਦਵਾਰ ਹਨ, ਜਿਨ੍ਹਾਂ ਨੂੰ ਇਲਾਕੇ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ |
ਪਿਛਲੀ ਖ਼ਬਰ ਮੀਟਰ ਰੀਡਰਾਂ ਦੀ ਹੜਤਾਲ, ਘੱਟ ਵੋਲਟੇਜ, ਮੁਲਾਜ਼ਮਾਂ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਵਾਰਡਾਂ ਦੀ ਮੁੜ ਵੰਡ ਖ਼ਿਲਾਫ਼ ਭੜੋਲੀ ਖ਼ੁਰਦ ਦੇ ਵਸਨੀਕਾਂ 'ਚ ਰੋਸ, ਵੋਟਾਂ ਦਾ ਬਾਈਕਾਟ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।