22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 17 ਤੋਂ ਕਾਂਗਰਸ ਅਤੇ ਅਕਾਲੀ ਦਲ ਦੇ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਅਜੀਤ ਡੈਸਕ 24-05-2026
ਬਟਾਲਾ, 23 ਮਈ (ਸਤਿੰਦਰ ਸਿੰਘ)-ਜਦੋਂ ਦੀ ਨਗਰ ਨਿਗਮ ਚੋਣ ਬਟਾਲਾ ਦਾ ਐਲਾਨ ਹੋਇਆ ਹੈ, ਉਸ ਦਿਨ ਤੋਂ ਹੀ ਬਟਾਲਾ ਵਾਸੀ ਵਿਕਾਸ ਦੇ ਹੱਕ ਵਿਚ ਆਪਣਾ ਸਮਰਥਨ ਦੇ ਰਹੇ ਹਨ, ਜਿਸ ਲਈ ਉਹ ਜਨਤਾ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 17 ਵਿਚੋਂ ਕਾਂਗਰਸ ਅਤੇ ਅਕਾਲੀ ਦਲ ਦੇ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਨ ਮੌਕੇ ਕੀਤਾ | ਇਸ ਮੌਕੇ ਸੀਨੀਅਰ ਆਗੂ ਪਲਵਿੰਦਰ ਸਿੰਘ ਲੰਬੜਦਾਰ ਵੀ ਮੌਜੂਦ ਸਨ | ਦਰਜਨਾਂ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿਚ ਸਵਾਗਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਨ੍ਹਾਂ ਸਾਥੀਆਂ ਨੇ ਵਿਕਾਸ ਨੂੰ ਚੁਣਿਆ ਹੈ ਅਤੇ ਇਨ੍ਹਾਂ ਦੀ ਸ਼ਮੂਲੀਅਤ ਨਾਲ ਆਪ ਪਰਿਵਾਰ ਨੂੰ ਹੋਰ ਬਲ ਮਿਲੇਗਾ | ਪਲਵਿੰਦਰ ਸਿੰਘ ਲੰਬੜਦਾਰ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਪਾਰਦਰਸੀ ਢੰਗ ਨਾਲ ਕਰਵਾਏ ਵਿਕਾਸ ਕਾਰਜਾਂ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ |
ਪਿਛਲੀ ਖ਼ਬਰ ਫਤਹਿਗੜ੍ਹ ਚੂੜੀਆਂ 'ਚ ਲੋਧੀਨੰਗਲ ਨੇ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਮੀਟਿੰਗਾਂ ਕੀਤੀਆਂ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਵਲੋਂ ਵਾਰਡ ਨੰ: 41 'ਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।