23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰ: 25 ਵਿਚ ਚੋਣ ਪ੍ਰਚਾਰ

ਵਿਧਾਇਕ ਸ਼ੈਰੀ ਕਲਸੀ ਵਾਰਡ ਨੰ: 25 ਵਿਚ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ | ਤਸਵੀਰ : ਜਤਿੰਦਰ ਕੱਦ <br/> 24-05-2026
ਬਟਾਲਾ, 23 ਮਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਵੇਲੇ ਹੀ ਲੋਕਾਂ ਦੀ ਯਾਦ ਆਉਂਦੀ ਹੈ ਅਤੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਲੋਕਾਂ ਨੂੰ ਗੁੰਮਰਾਹ ਕਰਦੇ ਹਨ | ਵਾਰਡ ਨੰਬਰ 25 ਵਿਚ ਉਮੀਦਵਾਰ ਮਨਜੀਤ ਸਿੰਘ ਸੋਨੂੰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀ ਵਿਕਾਸ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸੇਵਾ ਦੇ ਮੌਕਾ ਦੇਣ | ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾ ਵਿਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਨਗਰ ਨਿਗਮ ਨੇ ਬਟਾਲਾ ਸ਼ਹਿਰ ਦੇ ਲੋਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਵਿਕਾਸ ਨੂੰ ਅਣਗੌਲਿਆਂ ਰੱਖਿਆ | ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦਾ ਵਿਕਾਸ ਹੀ ਮੇਰੀ ਪਹਿਲ ਹੈ ਅਤੇ ਮਹਿਜ 4 ਸਾਲਾਂ ਵਿਚ ਨਗਰ ਨਿਗਮ ਦੀ ਵਿਰੋਧਤਾ ਦੇ ਬਾਵਜੂਦ ਬਟਾਲਾ ਵਾਸੀਆਂ ਦੇ ਲੋਕ ਹਿੱਤ ਵਿਚ ਜ਼ਿਕਰਯੋਗ ਕੰਮ ਕੀਤੇ ਹਨ ਅਤੇ ਵਿਕਾਸ ਕਾਰਜ ਨਜ਼ਰ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਵਾਰਡਾਂ ਵਿਚ ਕੀਤੀਆਂ ਜਾ ਰਹੀਆਂ ਚੋਣ ਮੀਟਿੰਗਾਂ ਵਿਚ ਲੋਕਾਂ ਵਲੋਂ ਭਰਵਾਂ ਪਿਆਰ ਮਿਲ ਰਿਹਾ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਵਲੋਂ ਵਾਰਡ ਨੰ: 41 'ਚ ਚੋਣ ਪ੍ਰਚਾਰ ਅਗਲੀ ਖ਼ਬਰ ਆਪ ਉਮੀਦਵਾਰ ਰੀਤੂ ਸੋਨੀ ਵਲੋਂ ਘਰ-ਘਰ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।