20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਿਧਾਇਕ ਰੰਧਾਵਾ ਵਲੋਂ ਡੇਹਰੀਵਾਲ ਕਿਰਨ ਵਿਖੇ ਨਿਰਮਾਣ ਅਧੀਨ ਪੁਲ ਦਾ ਜਾਇਜ਼ਾ

ਅਜੀਤ ਡੈਸਕ 26-05-2026
ਕਲਾਨੌਰ, 25 ਮਈ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਡੇਹਰੀਵਾਲ ਕਿਰਨ ਵਿਖੇ ਲੋਕ ਨਿਰਮਾਣ ਵਿਭਾਗ ਅਧੀਨ ਬਣ ਰਹੇ ਪੁਲ ਦੇ ਕੰਮ ਦਾ ਜਾਇਜ਼ਾ ਲਿਆ | ਇਸ ਮੌਕੇ ਸੰਗਠਨ ਦੇ ਹਲਕਾ ਇੰਚਾਰਜ ਜਤਿੰਦਰ ਸਿੰਘ ਹੈਪੀ ਵੀ ਹਾਜ਼ਰ ਰਹੇ | ਵਿਧਾਇਕ ਰੰਧਾਵਾ ਨੇ ਪੁਲ ਦਾ ਨਿਰਮਾਣ ਕਰਨ ਵਾਲੇ ਸੰਬੰਧਿਤ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪੁਲ ਦਾ ਨਿਰਮਾਣ ਕੰਮ ਮੁਕੰਮਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ | ਵਿਧਾਇਕ ਰੰਧਾਵਾ ਨੇ ਲੋਕਾਂ ਨਾਲ ਮੀਟਿੰਗ ਕਰਨ ਉਪਰੰਤ ਹਦਾਇਤ ਕੀਤੀ ਕਿ ਪੁਲ ਨੂੰ ਹੋਰ ਚੌੜਾ ਤੇ ਲੰਬਾ ਬਣਾਇਆ ਜਾਵੇ ਤਾਂ ਜੋ ਬਰਸਾਤਾਂ ਦੌਰਾਨ ਪਾਣੀ ਦਾ ਵਹਾਅ ਸੁਚਾਰੂ ਢੰਗ ਨਾਲ ਹੋ ਸਕੇ ਤੇ ਪਾਣੀ ਜਲਦ ਤੋਂ ਜਲਦ ਪੁਲ ਹੇਠੋਂ ਲੰਘ ਸਕੇ ਅਤੇ ਫ਼ਸਲਾਂ ਨੂੰ ਪਾਣੀ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ | ਇਸ ਮੌਕੇ ਉਨ੍ਹਾਂ ਨੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਫ਼ੋਨ 'ਤੇ ਗੱਲਬਾਤ ਕਰਕੇ ਬੇਨਤੀ ਕੀਤੀ ਕਿ ਡਰੇਨੇਜ਼ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਕੇ ਕਿਰਨ ਸੱਕੀ ਨਾਲ਼ੇ ਨੂੰ ਚੌੜਾ ਕੀਤਾ ਜਾਵੇ ਅਤੇ ਇਸ ਦੀ ਖਲਾਈ ਕਰਵਾਈ ਜਾਵੇ ਤਾਂ ਜੋ ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਹੋ ਸਕੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਵਿਚ ਲੋਕਹਿਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਜਾਰੀ ਹਨ ਅਤੇ ਹਲਕਾ ਡੇਰਾ ਬਾਬਾ ਨਾਨਕ ਵਿਖੇ ਵੀ ਵਿਕਾਸ ਕੰਮ ਜੰਗੀ ਪੱਧਰ 'ਤੇ ਚੱਲ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਹਲਕੇ ਵਿਚ ਬਿਹਤਰ ਸੜਕਾਂ, ਸਿਹਤ ਸਹੂਲਤਾਂ, ਸਾਫ਼ ਪਾਣੀ ਤੇ ਖੇਡਾਂ ਦੇ ਬੁਨਿਆਦੀ ਢਾਂਚੇ ਨਾਲ ਸਾਡਾ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਹੋ ਰਿਹਾ ਹੈ | ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਕੋਆਰਡੀਨੇਟਰ ਨਵਪ੍ਰੀਤ ਸਿੰਘ ਪਵਾਰ, ਸਰਪੰਚ ਹਰਦੀਪ ਸਿੰਘ ਮਠਾਰੂ, ਸਰਪੰਚ ਪਲਵਿੰਦਰ ਸਿੰਘ ਮੱਲ੍ਹੀ, ਸਰਪੰਚ ਜਤਿੰਦਰ ਕੁਮਾਰ ਗੋਰਾ, ਸਰਪੰਚ ਹਰਜੀਤ ਸਿੰਘ ਗੱਜਣ, ਮਨਦੀਪ ਸਿੰਘ ਬੁਲਾਰੀਆ, ਸਰਪੰਚ ਸੁਰਜੀਤ ਸਿੰਘ
ਪਿਛਲੀ ਖ਼ਬਰ ਸਾਬਕਾ ਕੌਂਸਲਰ ਸੁਨੀਲ ਦੱਤ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਆਦਰਸ਼ ਤੇ ਰੈਂਕਰਜ਼ ਸਕੂਲ ਕੋਟ ਧੰਦਲ ਵਾਲੀ ਸੜਕ 'ਤੇ ਪਏ ਪੱਥਰਾਂ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।