20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਐਸ.ਐਸ.ਐਮ ਕਾਲਜ ਦੀ ਸੋਨੀਆ ਨੇ ਯੂਨੀਵਰਸਿਟੀ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਅਜੀਤ ਡੈਸਕ 26-05-2026
ਦੀਨਾਨਗਰ, 25 ਮਈ (ਸੋਢੀ/ਘੁੰਮਣ/ਸ਼ਰਮਾ)-ਐਸ.ਐਸ.ਐਮ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਐਮ.ਐਸ.ਸੀ (ਆਈ.ਟੀ) ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ: ਆਰ.ਕੇ ਤੁਲੀ ਨੇ ਦੱਸਿਆ ਕਿ ਵਿਦਿਆਰਥਣ ਸੋਨੀਆ ਨੇ 8.81 ਐਸ.ਜੀ.ਪੀ.ਏ ਅੰਕਾਂ ਨਾਲ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਜਦੋਂ ਕਿ ਸਮਿ੍ਧੀ ਭਨੋਟ ਨੇ 8.00 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ 'ਚੋਂ ਦੂਜਾ ਤੇ ਜੰਨਤ ਅਤੇ ਅੰਜਲੀ ਦੇਵੀ ਨੇ 7.82 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ 'ਚੋਂ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਕਾਲਜ ਦੇ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਐੱਸ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ <br/> ਅਗਲੀ ਖ਼ਬਰ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।