22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸ਼ੋ੍ਰਮਣੀ ਅਕਾਲੀ ਦਲ ਨੇ ਨਗਰ ਕੌਂਸਲ ਚੋਣਾਂ ਲਈ 3 ਵਾਰਡਾਂ ਦੇ ਉਮੀਦਵਾਰ ਐਲਾਨੇ

ਅਜੀਤ ਡੈਸਕ 27-05-2026
ਦੀਨਾਨਗਰ, 26 ਮਈ (ਸੋਢੀ/ਸ਼ਰਮਾ/ਘੁੰਮਣ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ ਦੀਨਾਨਗਰ ਦੇ ਵਾਰਡ ਨੰਬਰ 8 ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਨਗਰ ਕੌਂਸਲ ਚੋਣਾਂ ਸਬੰਧੀ ਵਿਚਾਰ ਚਰਚਾ ਹੋਈ | ਮੀਟਿੰਗ ਦੌਰਾਨ ਦੀਨਾਨਗਰ ਦੇ ਵਾਰਡ ਨੰਬਰ 8, 9 ਅਤੇ 10 ਤੋਂ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ | ਹਲਕਾ ਇੰਚਾਰਜ ਕਮਲਜੀਤ ਚਾਵਲਾ ਤੇ ਹੋਰ ਸੀਨੀਅਰ ਆਗੂਆਂ ਵਲੋਂ ਸ਼ਾਮਿਲ ਹੋਏ ਪਰਿਵਾਰਾਂ ਦਾ ਪਾਰਟੀ 'ਚ ਭਰਵਾਂ ਸਵਾਗਤ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਕਿਹਾ ਕਿ ਦੀਨਾਨਗਰ ਵਿਖੇ 13 ਜੂਨ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਪੂਰੀ ਤਰ੍ਹਾਂ ਤਿਆਰ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੀਨਾਨਗਰ ਦੇ 15 ਵਾਰਡਾਂ 'ਚ ਆਪਣੇ ਉਮੀਦਵਾਰ ਖੜੇ ਕਰੇਗਾ | ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ ਫ਼ਿਲਹਾਲ ਤਿੰਨ ਸੀਟਾਂ ਦੇ ਉਮੀਦਵਾਰਾਂ ਨੰੂ ਟਿਕਟ ਦਿੱਤੀ ਗਈ ਹੈ, ਜਿਨ੍ਹਾਂ ਵਿਚ ਵਾਰਡ ਨੰਬਰ 8 ਤੋਂ ਰੇਨੂੰ ਬਾਲਾ, ਵਾਰਡ ਨੰਬਰ 3 ਤੋਂ ਰਾਜ ਕੁਮਾਰ ਅਤੇ ਵਾਰਡ ਨੰਬਰ 4 ਤੋਂ ਬੀਬੀ ਬਲਜੀਤ ਕੌਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਪਾਰਟੀ ਹਾਈ ਕਮਾਂਡ ਨਾਲ ਵਿਚਾਰ ਚਰਚਾ ਤੋਂ ਬਾਅਦ ਬਾਕੀ ਸੀਟਾਂ ਦੇ ਉਮੀਦਵਾਰ ਜਲਦ ਐਲਾਨੇ ਜਾਣਗੇ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ | ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਉਮੀਦਵਾਰਾਂ ਨਾਲ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਭਵਿੱਖ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਉਣ | ਇਸ ਮੌਕੇ ਨਗਰ ਕੌਂਸਲ ਦੀਨਾਨਗਰ ਦੇ ਪ੍ਰਧਾਨ ਵਿਜੈ ਮਹਾਜਨ, ਸਰਪੰਚ ਦਲਬੀਰ ਸਿੰਘ ਬਿੱਲਾ, ਸ਼ਹਿਰੀ ਸਰਕਲ ਦੇ ਪ੍ਰਧਾਨ ਪ੍ਰਵੀਨ ਚੌਧਰੀ, ਬੀ.ਸੀ ਵਿੰਗ ਦੇ ਪ੍ਰਧਾਨ ਸੰਜੀਵ ਸੈਣੀ, ਯੂਥ ਵਿੰਗ ਦੇ ਪ੍ਰਧਾਨ ਹੈਪੀ ਪਹਿਲਵਾਨ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਸ਼ਾਨ ਨਾਲ ਜਿੱਤਾਂਗੇ-ਕੁਲਦੀਪ ਸਿੰਘ ਧਾਲੀਵਾਲ <br/> ਅਗਲੀ ਖ਼ਬਰ ਏ.ਡੀ.ਜੀ.ਪੀ. ਐਮ.ਐਫ. ਫਰੂਕੀ ਦਾ ਵਾਰਿਸ ਮਸੀਹ ਰਹੀਮਾਬਾਦ ਵਲੋਂ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।