22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਰਈਆ ਵਿਖੇ ਅਕਾਲੀ ਦਲ ਨੂੰ ਛੱਡ ਕੇ ਕਈ ਵਰਕਰ ਕਾਂਗਰਸ 'ਚ ਸ਼ਾਮਿਲ <br/>

ਰਈਆ ਵਿਖੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਾਬਕਾ ਵਿਧਾਇਕ ਭਲਾਈਪੁਰ ਸਨਮਾਨਿਤ ਕਰਦੇ ਹੋਏ | ਤਸਵੀਰ : ਸ਼ਰਨਬੀਰ ਸਿੰਘ ਕੰਗ <br/> 27-05-2026
ਰਈਆ, 26 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਤੱਕੜਾ ਬੱਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਈ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਜਿਨ੍ਹਾਂ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਕਾਂਗਰਸ ਪਾਰਟੀ ਦੇ ਇੰਚਾਰਜ ਸਾ: ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸਿਰੋਪਾਓ ਦੇ ਕੇ ਸਨਮਾਨਿਤ ਕਤਿਾ | ਇਸ ਮੌਕੇ ਸਾ: ਵਿਧਾਇਕ ਭਲਾਈਪੁਰ ਨੇ ਉਨਾਂ੍ਹ ਨੂੰ ਯਕੀਨ ਦਿਵਾਇਆ ਕਿ ਕਾਂਗਰਸ ਪਪਾਰਟੀ ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਦਾ ਬਣਦਾ ਪੂਰਾ ਮਾਣ-ਸਨਮਾਨ ਕੀਤਾ ਜਾਵੇਗਾ | ਸ਼ਾਮਿਲ ਹੋਣ ਵਾਲਿਆਂ ਵਿਚ ਭਗਵੰਤ ਸਿੰਘ ਉੱਪਲ, ਦਰਸ਼ਨ ਸਿੰਘ ਉੱਪਲ, ਬਾਊ ਗਾਰਮਿੰਟ ਵਾਲੇ, ਰਵੀ ਗਾਰਮਿੰਟ ਵਾਲੇ, ਸੁਰਿੰਦਰ ਸਿੰਘ ਮਨਿਆਰੀ ਵਾਲੇ, ਪ੍ਰਤਾਪ ਸਿੰਘ ਸ਼ੂ ਸਟੋਰ ਵਾਲੇ, ਰਤਨ ਟੇਲਰ, ਬੂਰਾ ਫਰੂਟ ਵਾਲੇ, ਪਿੰਕੀ ਕੌੜਾ, ਨਿੱਕੂ ਅਰੋੜਾ ਆਦਿ ਨਾਂ ਵਰਨਣਯੋਗ ਹਨ | ਇਸ ਮੌਕੇ ਭਲਾਈਪੁਰ ਦੇ ਨਾਲ ਰੋਬਨ ਮਾਨ ਸਾ: ਪ੍ਰਧਾਨ ਨਗਰ ਪੰਚਾਇਤ ਰਈਆ, ਜਗਦੀਪ ਸਿੰਘ ਪੀ. ਏ. ਸਾ: ਵਿਧਾਇਕ ਭਲਾਈਪੁਰ, ਹੈਪੀ ਸਾ: ਸਰਪੰਚ, ਬਾਜ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦਾ ਜਾਣਿਆ ਹਾਲ <br/> ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਸ਼ਾਨ ਨਾਲ ਜਿੱਤਾਂਗੇ-ਕੁਲਦੀਪ ਸਿੰਘ ਧਾਲੀਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।