17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਅਮਨਦੀਪ ਜੈਂਤੀਪੁਰ ਵਲੋਂ ਵੋਟਰਾਂ ਤੇ ਕਾਂਗਰਸੀ ਵਰਕਰਾਂ ਦਾ ਧੰਨਵਾਦ <br/>

ਅਜੀਤ ਡੈਸਕ 28-05-2026
ਬਟਾਲਾ, 27 ਮਈ (ਸਤਿੰਦਰ ਸਿੰਘ)-ਬਟਾਲਾ ਹਲਕੇ ਤੋਂ ਸੀਨੀਅਰ ਕਾਂਗਰਸੀ ਲੀਡਰ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਬਟਾਲਾ ਦੇ ਵੋਟਰਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਭਰ ਗਰਮੀ ਦੇ ਬਾਵਜੂਦ ਵਧ ਚੜ੍ਹ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ | ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਤੇ ਮਿਹਨਤੀ ਵਰਕਰਾਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਨਗਰ ਕੌਂਸਲ ਚੋਣਾਂ ਵਿਚ ਦਿਨ-ਰਾਤ ਇਕ ਕਰ ਕੇ ਪਾਰਟੀ ਤੇ ਬਟਾਲਾ ਵਾਸੀਆਂ ਦੀ ਆਵਾਜ਼ ਮਜ਼ਬੂਤ ਕੀਤੀ | ਉਨ੍ਹਾਂ ਕਿਹਾ ਕਿ ਬਟਾਲਾ ਦੇ ਸੂਝਵਾਨ ਵੋਟਰਾਂ ਨੇ ਬੜੇ ਹੀ ਅਮਨ-ਸਾਂਤੀ ਨਾਲ ਆਪਣੀ ਵੋਟ ਦਾ ਇਸਤੇਮਾਲ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਪੂਰਨ ਭਰੋਸਾ ਹੈ ਕਿ ਨਗਰ ਨਿਗਮ ਚੋਣਾਂ 'ਚ ਜਿੱਤ ਕਾਂਗਰਸ ਪਾਰਟੀ ਦੀ ਹੋਵੇਗੀ |

ਪਿਛਲੀ ਖ਼ਬਰ ਅਣਪਛਾਤੇ ਵਾਹਨ ਨਾਲ ਹੋਏ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਮੌਤ <br/> ਅਗਲੀ ਖ਼ਬਰ ਪਿੰਡ ਨੰਗਲ ਝੌਰ ਵਿਖੇ ਵੇਰਕਾ ਸਹਿਕਾਰੀ ਡੇਅਰੀ ਚਲਾ ਰਹੇ ਕਿਸਾਨ ਨਾਲ ਹੋਇਆ ਵੱਡਾ ਘਪਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।