01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਹਰੇਕ ਵਸਤੂ ਹੋਈ ਹੋਈ ਮਹਿੰਗੀ-ਕਵਲਜੀਤ ਸਿੰਘ ਬਿਜਲੀਵਾਲ <br/>

ਅਜੀਤ ਡੈਸਕ 29-05-2026
ਕਿਲ੍ਹਾ ਲਾਲ ਸਿੰਘ, 28 ਮਈ (ਬਲਬੀਰ ਸਿੰਘ)-ਪਿਛਲੇ 10 ਦਿਨਾਂ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਤਕਰੀਬਨ 7.50 ਰੁਪਏ ਦਾ ਵਾਧਾ ਸਰਕਾਰ ਵਲੋਂ ਕੀਤਾ ਗਿਆ ਹੈ, ਜਿਸ ਨਾਲ ਕੇਂਦਰ ਸਰਕਾਰ ਦੀ ਨਾਕਾਮੀ ਸਾਫ਼ ਤੌਰ 'ਤੇ ਦਿਖਾਈ ਦੇ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਤੇ ਖੇਡ ਪ੍ਰਮੋਟਰ ਕਵਲਜੀਤ ਸਿੰਘ ਰੰਧਾਵਾ ਬਿਜਲੀਵਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਆਮ ਗਰੀਬ ਵਿਅਕਤੀਆਂ ਤੇ ਪਰਿਵਾਰਾਂ ਦਾ ਲੱਕ ਤੋੜ ਰਹੀ ਹੈ | ਬਾਜ਼ਾਰ ਦੀ ਹਰ ਜ਼ਰੂਰਤਮਦ ਚੀਜ਼ ਮਹਿੰਗੀ ਹੋ ਗਈ ਹੈ | ਸਰਕਾਰ ਵਲੋਂ ਪਹਿਲਾਂ ਹੀ ਤੇਲ ਤੇ ਕਮਰਸ਼ੀਅਲ ਗੈਸ ਸਿਲੰਡਰਾਂ ਦੇ ਵਾਧੇ ਦਾ ਇਸ਼ਾਰਾ ਦਿੱਤਾ ਗਿਆ ਸੀ | ਸ: ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਉਨ੍ਹਾਂ ਤੋਂ ਸਹੂਲਤਾਂ ਖੋਹ ਰਹੀ ਹੈ | ਕੇਂਦਰ ਸਰਕਾਰ ਇਨ੍ਹਾਂ ਤੇਲ ਤੇ ਗੈਸ ਕੀਮਤਾਂ ਨੂੰ ਘਟਾ ਕੇ ਆਮ ਤੇ ਮੱਧ ਵਰਗੀ ਲੋਕਾਂ ਦਾ ਜੀਵਨ ਪੱਧਰ ਖੁਸ਼ਹਾਲ ਕਰੇ, ਨਹੀਂ ਤਾਂ ਆਮ ਤੇ ਮੱਧ ਵਰਗੀ ਲੋਕਾਂ ਨੂੰ ਸੜਕਾਂ 'ਤੇ ਉਤਰ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵੀ ਤੇਲ 'ਤੇ ਟੈਕਸ ਘਟਾ ਕੇ ਇਸ ਨੂੰ ਸਸਤਾ ਕਰੇ ਤਾਂ ਜੋ ਪੰਜਾਬ ਦੇ ਲੋਕ ਇਸ ਵਧ ਰਹੀ ਮਹਿੰਗਾਈ ਦੀ ਮਾਰ ਤੋਂ ਬਚ ਸਕਣ |

ਪਿਛਲੀ ਖ਼ਬਰ ਸੰਤ ਬਾਬਾ ਅਵਤਾਰ ਸਿੰਘ ਜੀ ਛੱਤਵਾਲਿਆਂ ਦੀ ਬਰਸੀ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ 31 ਤੋਂ ਅਗਲੀ ਖ਼ਬਰ ਬਟਾਲਾ ਰੇਲਵੇ ਸਟੇਸ਼ਨ ਦੇ ਬਾਹਰ ਲੱਗੀ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।