01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੰਤ ਬਾਬਾ ਅਵਤਾਰ ਸਿੰਘ ਜੀ ਛੱਤਵਾਲਿਆਂ ਦੀ ਬਰਸੀ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ 31 ਤੋਂ

ਅਜੀਤ ਡੈਸਕ 29-05-2026
ਕੋਟਲੀ ਸੂਰਤ ਮੱਲ੍ਹੀ, 28 ਮਈ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਅਵਤਾਰ ਸਿੰਘ ਜੀ ਛੱਤਵਾਲਿਆਂ ਦੀ ਸਾਲਾਨਾ ਬਰਸੀ 2 ਜੂਨ ਨੂੰ ਗੁਰਦੁਆਰਾ ਅੰਗੀਠਾ ਸਾਹਿਬ ਅੱਡਾ ਕੋਟਲੀ ਸੂਰਤ ਮੱਲ੍ਹੀ 'ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸੰਗਤਾਂ ਵਲੋਂ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਬਰਸੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਚੱਲ ਰਹੀ ਹੈ | ਇਸ ਸਬੰਧੀ ਸੰਤ ਬਾਬਾ ਅਵਤਾਰ ਸਿੰਘ ਜੀ ਛੱਤਵਾਲੇ ਚੈਰੀਟੇਬਲ ਸੁਸਾਇਟੀ ਦੇ ਸੇਵਾਦਾਰ ਬਾਬਾ ਨਿਰਮਲ ਸਿੰਘ ਕੋਟਲੀ, ਪ੍ਰਧਾਨ ਗੁਰਮੇਜ਼ ਸਿੰਘ ਕੋਟਲੀ, ਜਸਵਿੰਦਰ ਸਿੰਘ ਪਾਹੜਾ, ਬਾਬਾ ਗੁਰਮੀਤ ਸਿੰਘ ਗੀਤਾ, ਗ੍ਰੰਥੀ ਭਾਈ ਗੁਰਵਿੰਦਰ ਸਿੰਘ, ਜਸਪਾਲ ਸਿੰਘ ਜੱਸੀ ਧਾਲੀਵਾਲ, ਅਮਰਬੀਰ ਸਿੰਘ ਆੜ੍ਹਤੀ, ਹਰਪ੍ਰੀਤ ਸਿੰਘ ਹੈਪੀ ਸਮੇਤ ਪ੍ਰਬੰਧਕਾਂ ਨੇ ਦੱਸਿਆ ਕਿ ਸੰਤ ਬਾਬਾ ਅਵਤਾਰ ਸਿੰਘ ਛੱਤਵਾਲਿਆਂ ਦੀ ਸਾਲਾਨਾ 18ਵੀਂ ਬਰਸੀ ਨੂੰ ਸਮਰਪਿਤ 3 ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਰਾਗੀ ਭਾਈ ਗੁਰਵਿੰਦਰ ਸਿੰਘ ਗੁਰਦੁਆਰਾ ਅੰਗੀਠਾ ਸਾਹਿਬ ਅੱਡਾ ਕੋਟਲੀ ਸੂਰਤ ਮੱਲ੍ਹੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਬਟਾਲਾ, ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ, ਢਾਡੀ ਬੀਬੀ ਦਲੇਰ ਕੌਰ ਖਾਲਸਾ, ਭਾਈ ਹਿੰਮਤਬੀਰ ਸਿੰਘ ਵੀਲ੍ਹਾ ਕਥਾਵਾਚਕ, ਭਾਈ ਪਿ੍ਤਪਾਲ ਸਿੰਘ ਬਰਗਾੜੀ ਕਵੀਸ਼ਰੀ ਜਥਾ, ਭਾਈ ਗੁਰਪ੍ਰੀਤ ਸਿੰਘ ਮਨੀ ਚੰਡੀਗੜ੍ਹ ਵਾਲੇ, ਬਾਬਾ ਗੁਰਦੀਪ ਸਿੰਘ ਖਜਾਲੇ ਵਾਲੇ ਸਮੇਤ ਹੋਰ ਜਥੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ, ਜਦੋਂ ਕਿ 31 ਮਈ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ | ਇਸ ਮੌਕੇ ਪ੍ਰਬੰਧਕ ਕਮੇਟੀ ਬਾਬਾ ਨਿਰਮਲ ਸਿੰਘ ਕੋਟਲੀ, ਪ੍ਰਧਾਨ ਗੁਰਮੇਜ਼ ਸਿੰਘ ਕੋਟਲੀ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਹੈਪੀ ਕੋਟਲੀ, ਸੁਖਬੀਰ ਸਿੰਘ ਸ਼ੇਰਾ ਧਾਲੀਵਾਲ, ਪ੍ਰਭਸ਼ਰਨ ਸਿੰਘ ਢਿੱਲੋਂ ਦੋਲੋਵਾਲ, ਅਮਰਬੀਰ ਸਿੰਘ ਧਾਲੀਵਾਲ, ਹਰਜੀਤ ਸਿੰਘ, ਬੱਬਲ ਅੰਮਿ੍ਤ ਵਿਰਕ, ਵਾਰਿਸਦੀਪ ਸਿੰਘ, ਜਗਰੂਪ ਸਿੰਘ ਧਾਲੀਵਾਲ, ਰਣਜੀਤ ਸਿੰਘ ਰਾਣਾ, ਸੋਨੂੰ ਸੋਹਲ, ਸ਼ਰਨਜੀਤ ਸਿੰਘ, ਲਖਵਿੰਦਰ ਸਿੰਘ ਰੰਧਾਵਾ ਪੱਗੜੀ, ਦਰਸਨ ਸਿੰਘ, ਨੰਬਰਦਾਰ ਮਨਜੀਤ ਸਿੰਘ ਕੋਟਲੀ, ਸੰਦੀਪ ਸਿੰਘ ਬਿੱਲਾ, ਸੁਖਵਿੰਦਰ ਸਿੰਘ ਬਾਜਵਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਰੋਸ਼ਨ ਲਾਲ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਅਮਰਜੀਤ ਸਿੰਘ ਜੱਗਾ, ਜਗੀਰ ਸਿੰਘ, ਪੂਰਨ ਸਿੰਘ ਕੋਟਲੀ, ਸੁਖਦੇਵ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਲਗਾਤਾਰ ਵੱਧ ਰਹੀ ਮਹਿੰਗਾਈ, ਬੇਰੁਜ਼ਗਾਰੀ ਤੇ ਭਿ੍ਸ਼ਟਾਚਾਰ ਖ਼ਿਲਾਫ਼ ਆਰ.ਐਮ.ਪੀ.ਆਈ ਵਲੋਂ 'ਲੋਕਾਂ ਕੋਲ ਚੱਲੋ' ਮੁਹਿੰਮ ਤਹ... ਅਗਲੀ ਖ਼ਬਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਹਰੇਕ ਵਸਤੂ ਹੋਈ ਹੋਈ ਮਹਿੰਗੀ-ਕਵਲਜੀਤ ਸਿੰਘ ਬਿਜਲੀਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।