30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

32ਵੀਂ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਦੀ ਆਰੰਭਤਾ ਸਮੇਂ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਹੋਣਗੀਆਂ-ਡਾ. ਰੰਧਾਵਾ ਧਾਰੋਵਾਲੀ

ਅਜੀਤ ਡੈਸਕ 29-05-2026
ਧਿਆਨਪੁਰ, 28 ਮਈ (ਕੁਲਦੀਪ ਸਿੰਘ ਸੋਨੂੰ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ 32ਵੀਂ ਪੈਦਲ ਯਾਤਰਾ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | 2 ਜੂਨ ਨੂੰ ਵੱਖ-ਵੱਖ, ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਹਸਤੀਆਂ ਇਸ ਪੈਦਲ ਯਾਤਰਾ ਦੇ ਆਰੰਭਤਾ ਦੀ ਅਰਦਾਸ ਵਿਚ ਸ਼ਾਮਿਲ ਹੋਣਗੀਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਸੁਸਾਇਟੀ ਦੇ ਮੁਖੀ ਡਾ. ਗੁਰਦੇਵ ਸਿੰਘ ਰੰਧਾਵਾ ਧਾਰੋਵਾਲੀ ਨੇ ਕੀਤਾ | ਉਨ੍ਹਾਂ ਦੱਸਿਆ ਕਿ ਵਿਸ਼ਵ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਤੇ ਕਦਮ-ਕਦਮ ਵਾਹਿਗੁਰੂ ਦਾ ਜਾਪ ਕਰਦੇ 2 ਜੂਨ ਨੂੰ 32ਵੀਂ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਆਰੰਭ ਕੀਤੀ ਜਾਵੇਗੀ, ਜਿਸ ਦੀ ਅਰੰਭਤਾ ਦੀ ਅਰਦਾਸ ਸਮੇਂ ਐੱਮ.ਪੀ. ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਰਵੀਕਰਨ ਸਿੰਘ ਕਾਹਲੋਂ, ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ, ਬਾਬਾ ਸਰਬਜੀਤ ਸਿੰਘ ਭਾਗੋਵਾਲ, ਪ੍ਰੋਫ਼ੈਸਰ ਦਲਜੀਤ ਸਿੰਘ ਧਾਰੋਵਾਲੀ ਆਦਿ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ ਇਹ ਪੈਦਲ ਯਾਤਰਾ 35 ਦਿਨਾਂ ਵਿਚ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਕੇ ਫਿਰ 6 ਜੁਲਾਈ ਨੂੰ ਵਾਪਸ ਪਰਤੇਗੀ | ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਰਸਤੇ ਵਿਚ ਲੰਗਰ, ਮੈਡੀਕਲ ਸਹੂਲਤਾਂ ਅਤੇ ਹੋਰ ਲੋੜੀਂਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ | ਇਸ ਮੌਕੇ ਮਨਮੋਹਨ ਸਿੰਘ ਚੈਨੇਵਾਲ, ਸਰਪੰਚ ਗੁਲਜਾਰ ਸਿੰਘ ਉਦੋਵਾਲੀ, ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ, ਬਾਬਾ ਬਲਜਿੰਦਰ ਸਿੰਘ, ਬਾਬਾ ਰਣਧੀਰ ਸਿੰਘ, ਸਰਬਜਿੰਦਰ ਸਿੰਘ ਲਾਲੀ ਬਟਾਲਾ, ਦਲਜੀਤ ਸਿੰਘ ਖਾਲਸਾ ਐਂਡ ਵਾਲੇ ਬਟਾਲਾ, ਬਿਕਰਮਜੀਤ ਸਿੰਘ ਬਟਾਲਾ, ਜਤਿੰਦਰ ਸਿੰਘ ਢੋਲਕੀ ਮਾਸਟਰ ਬਟਾਲਾ ਅਤੇ ਹੈਪੀ ਸ਼ਿਕਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੋਲਡਨ ਸੀਨੀ.ਸੈਕੰ.ਸਕੂਲ ਦੇ ਕੁਨਾਲ ਨੇ 12ਵੀਂ ਦੇ ਨਤੀਜੇ 'ਚੋਂ 95.2 ਫੀਸਦੀ ਅੰਕ ਕੀਤੇ ਪ੍ਰਾਪਤ ਅਗਲੀ ਖ਼ਬਰ ਉੱਚੀ ਆਵਾਜ਼ 'ਚ ਵਾਹਨ ਚਾਲਕਾਂ ਵਲੋਂ ਵਜਾਏ ਜਾਂਦੇ ਪ੍ਰੈਸ਼ਰ ਹਾਰਨਾਂ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।