30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਬਣਨ 'ਤੇ ਰਵੀਕਰਨ ਸਿੰਘ ਕਾਹਲੋਂ ਵਲੋਂ ਦਿੱਤੀ ਵਧਾਈ <br/>

ਅਜੀਤ ਡੈਸਕ 29-05-2026
ਫ਼ਤਹਿਗੜ੍ਹ ਚੂੜੀਆਂ, 28 ਮਈ (ਐੱਮ.ਐੱਸ. ਫੁੱਲ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਦੇਸ਼ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਭਾਜਪਾ ਦੇ ਮੁੱਖ ਸੇਵਾਦਾਰ ਅਤੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੇ ਕੇਵਲ ਸਿੰਘ ਢਿੱਲੋਂ ਨੂੰ ਇਸ ਵੱਕਾਰੀ ਜ਼ਿੰਮੇਵਾਰੀ ਮਿਲਣ 'ਤੇ ਮੁਬਾਰਕਬਾਦ ਦਿੱਤੀ ਹੈ | ਇਸ ਸੰਬੰਧੀ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਸੂਝਵਾਨ, ਮਿਹਨਤੀ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ | ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਨੂੰ ਇਕ ਨਵੀਂ ਮਜ਼ਬੂਤੀ ਤੇ ਦਿਸ਼ਾ ਮਿਲੇਗੀ | ਕਾਹਲੋਂ ਨੇ ਕਿਹਾ ਕਿ ਸ: ਢਿੱਲੋਂ ਦਾ ਸਿਆਸੀ ਤਜਰਬਾ ਬਹੁਤ ਵੱਡਾ ਹੈ | ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਦੇ ਕੋਨੇ-ਕੋਨੇ ਵਿਚ ਭਾਜਪਾ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਨਵੀਆਂ ਬੁਲੰਦੀਆਂ ਨੂੰ ਛੂਹੇਗੀ | ਉਨ੍ਹਾਂ ਉਮੀਦ ਜਿਤਾਈ ਕਿ ਨਵੇਂ ਪ੍ਰਧਾਨ ਦੀ ਅਗਵਾਈ ਵਿਚ ਪਾਰਟੀ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਵਪਾਰੀਆਂ ਦੇ ਮਸਲਿਆਂ ਨੂੰ ਕੇਂਦਰ ਸਰਕਾਰ ਅੱਗੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚੁੱਕੇਗੀ | ਸ: ਕਾਹਲੋਂ ਨੇ ਦੱਸਿਆ ਕਿ ਇਸ ਨਿਯੁਕਤੀ ਨਾਲ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਸਮੂਹ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਸਾਰੇ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਜੁਟ ਜਾਣਗੇ | ਰਵੀਕਰਨ ਸਿੰਘ ਕਾਹਲੋਂ ਨੇ ਅਖੀਰ ਵਿਚ ਕਿਹਾ ਕਿ ਉਹ ਜਲਦ ਹੀ ਹਲਕੇ ਦੇ ਮੁਹਤਬਰਾਂ ਦੇ ਵਫ਼ਦ ਸਮੇਤ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਹਲਕੇ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਉਣਗੇੇ | ਇਸ ਮੌਕੇ ਰਣਜੀਤ ਸਿੰਘ ਰਾਣਾ ਪੰਨੂੰ ਸਰਕਲ ਦਿਹਾਤੀ, ਕਪਿਲ ਦੇਵ ਸ਼ਰਮਾ ਸਰਕਲ ਸ਼ਹਿਰੀ, ਰਜਿੰਦਰ ਸਿੰਘ ਸਰਕਲ ਹਰਦੋਝੰਡੇ, ਕਸ਼ਮੀਰ ਸਿੰਘ ਸਰਕਲ ਅਲੀਵਾਲ, ਜਤਿੰਦਰ ਸਿੰਘ ਸਰਪੰਚ ਸਰਕਲ ਦਿਆਲਗੜ੍ਹ, ਪ੍ਰਦੀਪ ਸਿੰਘ ਸਰਕਲ ਕਿਲ੍ਹਾ ਲਾਲ ਸਿੰਘ, ਗੁਰਅੰਮਿ੍ਤਪਾਲ ਸਿੰਘ ਲਵਲੀ, ਜਗਦੀਪ ਸਿੰਘ ਸੋਨੂੰ ਰੰਧਾਵਾ, ਸਚਿੰਨਦੀਪ ਕਾਹਲੋਂ, ਰਾਜ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵਲੋਂ ਲੋਕ ਮਿਲਣੀ 'ਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਕੀਤਾ ਹੱਲ <br/> ਅਗਲੀ ਖ਼ਬਰ ਸਾਬਕਾ ਮੁੱਖ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ ਵਲੋਂ ਪਿੰਡ ਨਵੀਂ ਕੀੜੀ ਵਿਚ ਅਕਾਲੀ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।