03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪ੍ਰੇਮ ਪਬਲਿਕ ਸਕੂਲ ਵਿਚ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਅਜੀਤ ਡੈਸਕ 31-05-2026
ਬਟਾਲਾ, 30 ਮਈ (ਸਤਿੰਦਰ ਸਿੰਘ)-ਪੇ੍ਰਮ ਪਬਲਿਕ ਸਕੂਲ ਕਾਹਨੂੰਵਾਨ ਰੋਡ ਸ਼ਾਂਤੀ ਨਗਰ ਬਟਾਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਸਕੂਪ ਸਟਾਫ ਮੈਂਬਰਾਂ ਅਤੇ ਬੱਚਿਆਂ ਵਲੋਂ ਬੜੇ ਉਤਸ਼ਾਹ ਨਾਲ ਸੇਵਾ ਕੀਤੀ ਗਈ | ਪਿੰ੍ਰਸੀਪਲ ਤਜਿੰਦਰ ਸਿੰਘ ਪਦਮ ਨੇ ਬੱਚਿਆਂ ਨੂੰ ਸ਼ਹੀਦੀ ਪੂਰਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਤਕਦੀਰ ਸਿੰਘ ਪਦਮ, ਹਰਪ੍ਰੀਤ ਕੌਰ, ਮਨਿੰਦਰ ਕੌਰ, ਗੁਰਮੀਤ ਕੌਰ, ਪਵਨਪ੍ਰੀਤ ਕੌਰ, ਰਾਜਵਿੰਦਰ ਕੌਰ, ਕਿਰਨਬੀਰ ਕੌਰ, ਅਲੀਸਾ, ਸਿਮਰਨ ਕੌਰ, ਜਸਵਿੰਦਰ ਕੌਰ, ਬੰਦਨਾ, ਕੁਲਵਿੰਦਰ ਕੌਰ ਕਲਸੀ, ਸੁਖਵਿੰਦਰ ਕੌਰ, ਇੰਦਰਪ੍ਰੀਤ ਕੌਰ, ਰਣਜੀਤ ਕੌਰ, ਅਮਰਜੀਤ ਕੌਰ, ਗੁਰਵਿੰਦਰ ਕੌਰ, ਬਿਕਰਮਜੀਤ ਸਿੰਘ ਅਤੇ ਸਕੂਲ ਬੱਚਿਆਂ ਦੇ ਮਾਤਾ ਪਿਤਾ ਹਾਜ਼ਰ ਸਨ |
ਪਿਛਲੀ ਖ਼ਬਰ ਅਨਏਡਿਡ ਅਧਿਆਪਕ ਫ਼ਰੰਟ ਪੰਜਾਬ ਦੀ ਹੰਗਾਮੀ ਮੀਟਿੰਗ <br/> ਅਗਲੀ ਖ਼ਬਰ ਐਮੀ ਵਿਰਕ ਨੇ ਮੈਰੀਗੋਲਡ ਸਕੂਲ 'ਚ ਵੱਡੇ ਇਕੱਠ ਲਈ ਡਾਇਰੈਕਟਰ ਪੰਨੂੰ ਤੇ ਪਿ੍ੰਸੀਪਲ ਸੰਧੂ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।