06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਧਾਰਮਿਕ ਪ੍ਰੀਖਿਆ 'ਚੋਂ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ <br/>

ਅਜੀਤ ਡੈਸਕ 31-05-2026
ਬਟਾਲਾ, 30 ਮਈ (ਸਤਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਿਦਿਆ ਸਕੱਤਰ ਸ: ਸੁਖਮਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪਿ੍ੰ. ਸ: ਗੁਰਸ਼ਰਨ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਦੇ ਵਿਦਿਆਰਥੀਆਂ ਦਾ ਧਾਰਮਿਕ ਪ੍ਰੀਖਿਆ 2025 ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ 36 ਵਿਦਿਆਰਥੀਆਂ ਨੇ ਮੈਰਿਟ ਹਾਸਿਲ ਕੀਤੀ, ਜਿਨਾਂ ਦਾ ਪਿ੍ੰਸੀਪਲ ਅਤੇ ਅਧਿਆਪਕਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਪਰਮਿੰਦਰ ਕੌਰ, ਅਨੁਰਾਗ ਕੌਰ, ਬਲਜੀਤ ਕੌਰ, ਸ਼ਰਨਜੀਤ ਕੌਰ ਅਤੇ ਹਰਪ੍ਰੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਘੱਲੂਘਾਰਾ ਸਾਹਿਬ ਅਤੇ ਆਸ-ਪਾਸ ਤੇਜ਼ ਝੱਖੜ ਕਾਰਨ ਜਨਜੀਵਨ ਪ੍ਰਭਾਵਿਤ <br/> ਅਗਲੀ ਖ਼ਬਰ ਸਥਾਨਿਕ ਸਰਕਾਰਾਂ ਚੋਣ ਨਤੀਜਿਆਂ ਨੇ 'ਆਪ' ਵਰਕਰਾਂ 'ਚ ਜੋਸ਼ ਭਰਿਆ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।