18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਵਾਰਡ ਨੰਬਰ 26 ਤੋਂ ਭਾਜਪਾ ਉਮੀਦਵਾਰ ਰੇਖਾ ਵਰਮਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਅਜੀਤ ਡੈਸਕ 02-06-2026
ਗੁਰਦਾਸਪੁਰ, 1 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਇਸੇ ਤਹਿਤ ਵਾਰਡ ਨੰਬਰ 26 ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਰੇਖਾ ਵਰਮਾ ਪਤਨੀ ਰਜਿੰਦਰ ਬਿੱਟਾ ਵਲੋਂ ਆਪਣੇ ਨਾਮਜ਼ਦਗੀ ਪੱਤਰ ਸਬੰਧਿਤ ਚੋਣ ਅਧਿਕਾਰੀ ਕੋਲ ਦਾਖ਼ਲ ਕਰਵਾਏ ਗਏ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆ, ਰਾਕੇਸ਼ ਜੋਤੀ ਸਮੇਤ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ | ਪਾਰਟੀ ਆਗੂਆਂ ਨੇ ਰੇਖਾ ਵਰਮਾ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਭਾਜਪਾ ਸ਼ਹਿਰ ਦੇ ਵਿਕਾਸ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ | ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ ਨਗਰ ਕੌਂਸਲ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰੇਗੀ | ਉਨ੍ਹਾਂ ਕਿਹਾ ਕਿ ਭਾਜਪਾ ਲੋਕ ਭਲਾਈ ਅਤੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿਚ ਉੱਤਰੀ ਹੈ | ਰੇਖਾ ਵਰਮਾ ਨੇ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਇਲਾਕੇ ਦੇ ਵਿਕਾਸ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇਣਗੇ |
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ 'ਚ ਭਾਜਪਾ ਹੋਰ ਮਜ਼ਬੂਤ ਹੋਵੇਗੀ-ਛੀਨਾ ਅਗਲੀ ਖ਼ਬਰ ਪ੍ਰੀ-ਸਪੈਸ਼ਲ ਇੰਟੈਂਸਿਵ ਰਵੀਜ਼ਨ ਮੈਪਿੰਗ 'ਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ 7 ਨੂੰ ਵਿਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।