03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਹਲਕਾ ਇੰਚਾਰਜ ਪੰਨੂੰ ਵਲੋਂ ਪਿੰਡ ਕੋਟਲਾ ਸਰਫ 'ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਜਾਣਕਾਰੀ ਦਿੱਤੀ

ਅਜੀਤ ਡੈਸਕ 04-06-2026
ਬਟਾਲਾ, 3 ਜੂਨ (ਸਤਿੰਦਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕੋਟਲਾ ਸਰਫ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਮਹਿਲਾਵਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਜਾਗਰੂਕ ਕੀਤਾ | ਇਸ ਮੌਕੇ ਸ: ਪੰਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੁਲਾਈ ਮਹੀਨੇ ਤੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ 'ਚ ਸ਼ਾਮਿਲ ਮਹਿਲਾਵਾਂ ਨੂੰ ਪੈਸੇ ਪਾਉਣੇ ਸ਼ੁਰੂ ਕਰ ਰਹੀ ਹੈ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਲੋੜਵੰਦ ਮਹਿਲਾ ਇਸ ਯੋਜਨਾ ਤੋਂ ਵਾਂਝੀ ਨਾ ਰਹਿ ਜਾਵੇ, ਇਸ ਲਈ ਇਸ ਯੋਜਨਾ ਸੰਬੰਧੀ ਵੱਧ ਤੋਂ ਵੱਧ ਪ੍ਰਚਾਰ ਕਰਦਿਆਂ ਮਹਿਲਾਵਾਂ ਨੂੰ ਜਾਗਰੂਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਤਹਿਤ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਐਸ.ਸੀ. ਮਹਿਲਾਵਾਂ ਨੂੰ 1500 ਤੇ ਜਨਰਲ ਸ਼੍ਰੇਣੀ ਦੀਆਂ ਮਹਿਲਾਵਾਂ ਨੂੰ 1000 ਰੁਪਏ ਹਰ ਮਹੀਨੇ ਦਿੱਤੇ ਜਾਣਗੇ ਤੇ ਇਹ ਬਿਨ੍ਹਾਂ ਕਿਸੇ ਭੇਦਭਾਵ ਤੋਂ ਦਿੱਤੇ ਜਾਣਗੇ | ਸ: ਪੰਨੂੰ ਨੇ ਕਿਹਾ ਕਿ ਜਲਦ ਹੀ ਪਿੰਡ ਕੋਟਲਾ ਸਰਫ ਵਿਖੇ ਵਿਸ਼ੇਸ ਕੈਂਪ ਲਗਾ ਕੇ ਇਸ ਯੋਜਨਾ ਦੇ ਫਾਰਮ ਭਰੇ ਜਾਣਗੇ | ਇਸ ਮੌਕੇ ਸਰਪੰਚ ਕੁਲਦੀਪ ਸਿੰਘ, ਬਘੇਲ ਸਿੰਘ, ਸਰਵਣ ਸਿੰਘ, ਦਲਜੀਤ ਸਿੰਘ, ਸ਼ਾਮ ਸਿੰਘ, ਹਰਜਿੰਦਰ ਕੌਰ, ਸ਼ਾਲੂ, ਸਰਬਜੀਤ ਕੌਰ, ਪ੍ਰਭਜੋਤ ਕੌਰ ਆਦਿ ਹਾਜ਼ਰ ਰਹੇ |
ਪਿਛਲੀ ਖ਼ਬਰ ਚੋਣ ਆਬਜ਼ਰਵਰ ਕਮਲ ਕੁਮਾਰ ਗਰਗ ਗੁਰਦਾਸਪੁਰ ਪਹੁੰਚੇ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪੈਦਲ ਜਾ ਰਹੀ ਯਾਤਰਾ ਦਾ ਵਿਜੇ ਸੋਨੀ ਵਲੋਂ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।