ਫ਼ਤਹਿਗੜ੍ਹ ਚੂੜੀਆਂ, 3 ਜੂਨ (ਐੱਮ.ਐੱਸ. ਫੁੱਲ)-ਡੀ.ਡੀ.ਆਈ. ਸਕੂਲ ਫ਼ਤਹਿਗੜ੍ਹ ਚੂੜੀਆਂ ਵਿਚ +1 ਅਤੇ +2 ਦੇ ਵਿਦਿਆਰਥੀਆਂ ਲਈ ਇਕ ਪ੍ਰਭਾਵਸ਼ਾਲੀ ਕੈਰੀਅਰ ਕਾਉਂਸਲਿੰਗ ਸੈਮੀਨਾਰ ਲਗਾਇਆ ਗਿਆ | ਸੈਮੀਨਾਰ 'ਚ ਮਾਹਿਰ ਰਿਸੋਰਸ ਪਰਸਨ ਨੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ, ਵੱਖ-ਵੱਖ ਕਰੀਅਰ ਵਿਕਲਪਾਂ ਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਰਿਸੋਰਸ ਪਰਸਨ ਨੇ ਵਿਦਿਆਰਥੀਆਂ ਨੂੰ ਆਪਣੀ ਰੁਚੀ, ਯੋਗਤਾ ਤੇ ਕਾਬਲੀਅਤ ਦੇ ਅਨੁਸਾਰ ਕਰੀਅਰ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਇੰਜੀਨੀਅਰਿੰਗ, ਮੈਡੀਕਲ, ਕਾਮਰਸ, ਮੈਨੇਜ਼ਮੈਂਟ, ਸਿਵਲ ਸੇਵਾਵਾਂ ਤੇ ਹੋਰ ਉਭਰਦੇ ਖੇਤਰਾਂ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ | ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਆਪਣੇ ਸਵਾਲ ਪੁੱਛੇ ਅਤੇ ਮਾਹਿਰ ਤੋਂ ਲਾਭਦਾਇਕ ਮਾਰਗ ਦਰਸ਼ਨ ਪ੍ਰਾਪਤ ਕੀਤਾ | ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਬਾਰੇ ਸਹੀ ਫ਼ੈਸਲੇ ਲੈਣ ਲਈ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਆਪਣੇ ਟੀਚਿਆਂ ਪ੍ਰਤੀ ਪ੍ਰੇਰਿਤ ਕਰਨਾ ਸੀ | ਇਹ ਸੈਸ਼ਨ ਵਿਦਿਆਰਥੀਆਂ ਲਈ ਬਹੁਤ ਹੀ ਜਾਣਕਾਰੀ ਭਰਪੂਰ ਤੇ ਪ੍ਰੇਰਣਾਦਾਇਕ ਸਾਬਤ ਹੋਇਆ |